Breaking News
Smart Media Dashmesh Insurance Point

ਪੰਜਾਬ ਵਾਸੀ ਮਾਨ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ: ਕੁਲਵੰਤ ਸਿੰਘ

ਮੋਹਾਲੀ ਵਿੱਚ ‘ਭਗਵੰਤ ਮਾਨ ਸੰਵਾਦ’ ਪ੍ਰੋਗਰਾਮ ਦੌਰਾਨ ਲੋਕਾਂ ਦੇ ਸੁਝਾਅ ਲਏ; ਕਈ ਪਰਿਵਾਰ ‘ਆਪ’ ਵਿੱਚ ਸ਼ਾਮਲ

ਮੋਹਾਲੀ, 15 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਲੋਕਾਂ ਦੀਆਂ ਲੋੜਾਂ ਅਨੁਸਾਰ ਕੰਮ ਕਰਨ ਲਈ ਵਚਨਬੱਧ ਹੈ।

ਇੱਥੇ ‘ਭਗਵੰਤ ਮਾਨ ਸੰਵਾਦ’ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਬਾਰੇ ਲੋਕਾਂ ਦੇ ਵਿਚਾਰ ਜਾਣਨ ਅਤੇ ਭਵਿੱਖ ਲਈ ਸੁਝਾਅ ਲੈਣ ਵਾਸਤੇ ਇਹ ਪ੍ਰੋਗਰਾਮ ਕਰਵਾਇਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ, ਖ਼ਾਸ ਕਰਕੇ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ।

ਵਿਧਾਇਕ ਨੇ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਘਰੇਲੂ ਬਿਜਲੀ ਦੇ ਬਿੱਲਾਂ ’ਤੇ 600 ਯੂਨਿਟ ਪ੍ਰਤੀ ਬਿੱਲ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ, ਜਿਸ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਅਤੇ ਲੋਕਾਂ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਵੀ ਜਾਰੀ ਹੈ।

ਮੋਹਾਲੀ ਹਲਕੇ ਦੇ ਵਿਕਾਸ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਲਿੰਕ ਸੜਕਾਂ ਬਣਾਉਣ ਅਤੇ ਮੁਰੰਮਤ ਕਰਨ ਦੇ ਨਾਲ-ਨਾਲ ਸ਼ਹਿਰ ਵਿੱਚ ਆਵਾਜਾਈ ਦੀ ਸਮੱਸਿਆ ਘਟਾਉਣ ਲਈ ਚੌਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਗੁਰਦੁਆਰਾ ਸਿੰਘ ਸ਼ਹੀਦਾਂ, ਸੁਹਾਣਾ ਦੇ ਬਾਹਰ ਬਣ ਰਹੇ ਡਬਲ ਚੌਕ ਦਾ ਵੀ ਉਨ੍ਹਾਂ ਜ਼ਿਕਰ ਕੀਤਾ।

ਇਸ ਮੌਕੇ ਗੁਰਜੀਤ ਸਿੰਘ ਖਾਲਸਾ, ਕੁਲਦੀਪ ਸਿੰਘ ਅਤੇ ਤਰਸੇਮ ਲਾਲ ਸਮੇਤ ਕਈ ਵਿਅਕਤੀ ਆਪਣੇ ਪਰਿਵਾਰਾਂ ਸਣੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਕੁਲਵੰਤ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰੋਗਰਾਮ ਵਿੱਚ ਪਾਰਟੀ ਦੇ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਸਨ।

Leave a Reply

Your email address will not be published. Required fields are marked *