Breaking News
Smart Media Dashmesh Insurance Point

ਪਰਵਿੰਦਰ ਸਿੰਘ ਝੋਟਾ ਮਾਮਲੇ ’ਚ ਇਨਸਾਫ਼ ਲਈ ਮੋਹਾਲੀ ’ਚ ਕਾਂਗਰਸ ਦਾ ਵਿਸ਼ਾਲ ਧਰਨਾ

ਬਲਬੀਰ ਸਿੰਘ ਸਿੱਧੂ ਨੇ ਨਸ਼ਿਆਂ ਤੇ ਵਿਗੜਦੀ ਕਾਨੂੰਨ ਵਿਵਸਥਾ ’ਤੇ ਸਰਕਾਰ ਨੂੰ ਘੇਰਿਆ

ਮੋਹਾਲੀ, 15 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:

ਮਰਹੂਮ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਦਾਰਾ ਸਟੂਡੀਓ ਚੌਕ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਹਿਰ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਬਾਰੇ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਇਸ਼ਤਿਹਾਰਾਂ ਅਤੇ ਬਿਆਨਾਂ ਨਾਲ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਨਹੀਂ ਬਚਾਇਆ ਜਾ ਸਕਦਾ।

ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮਾਮਲੇ ਨਾਲ ਜੁੜੇ ਸਾਰੇ ਤੱਥ ਜਨਤਕ ਕੀਤੇ ਜਾਣ ਅਤੇ ਜੇਕਰ ਕਿਸੇ ਦੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਸਿੱਧੂ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰੱਖੇਗੀ।

ਧਰਨੇ ਵਿੱਚ ਬਾਬਾ ਕਸ਼ਮੀਰਾ ਸਿੰਘ, ਮੁਖਤਿਆਰ ਸਿੰਘ, ਨਰਿੰਦਰ ਸਿੰਘ, ਨੀਰੋ ਦੇਵੀ, ਬਿਮਲਾ ਦੇਵੀ, ਹੈਪੀ ਮਲਿਕ ਅਤੇ ਆਸ਼ੂ ਮਲਿਕ ਸਮੇਤ ਹੋਰ ਆਗੂ ਤੇ ਸਮਰਥਕ ਹਾਜ਼ਰ ਸਨ।

Leave a Reply

Your email address will not be published. Required fields are marked *