Breaking News
Smart Media Dashmesh Insurance Point

ਮੋਹਾਲੀ ਪੁਲਿਸ ਵੱਲੋਂ ਹਥਿਆਰ ਤਸਕਰੀ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ, 10 ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ

ਮੋਹਾਲੀ, 15 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਮੋਹਾਲੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਵਿਰੁੱਧ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਆਧੁਨਿਕ ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਕਾਰਵਾਈ ਐੱਸਐੱਸਪੀ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀ.ਆਈ.ਏ. ਸਟਾਫ ਖਰੜ ਦੀ ਟੀਮ ਵੱਲੋਂ ਕੀਤੀ ਗਈ।

ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਸਚਿਨ ਉਰਫ਼ ਬੱਚੀ ਵਾਸੀ ਹਿਸਾਰ, ਹਰਿਆਣਾ, ਇੰਦੌਰ (ਮੱਧ ਪ੍ਰਦੇਸ਼) ਅਤੇ ਉੱਤਰ ਪ੍ਰਦੇਸ਼ ਤੋਂ ਸਸਤੇ ਭਾਅ ’ਤੇ ਨਾਜਾਇਜ਼ ਹਥਿਆਰ ਲਿਆ ਕੇ ਖਰੜ, ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮਹਿੰਗੇ ਭਾਅ ’ਤੇ ਸਪਲਾਈ ਕਰਦਾ ਸੀ।

ਪੁਲਿਸ ਨੇ 13 ਅਕਤੂਬਰ ਨੂੰ ਸਚਿਨ ਉਰਫ਼ ਬੱਚੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਦੋ ਪਿਸਤੌਲ ਅਤੇ ਦੋ ਜ਼ਿੰਦਾ ਰੌਂਦ ਬਰਾਮਦ ਕੀਤੇ। ਪੁੱਛਗਿੱਛ ਦੌਰਾਨ ਸਾਹਮਣੇ ਆਏ ਉਸ ਦੇ ਸਾਥੀਆਂ ਮਹਿਕਦੀਪ ਸਿੰਘ ਉਰਫ਼ ਮਹਿਕ ਅਤੇ ਹਰਮਨਪ੍ਰੀਤ ਸਿੰਘ ਉਰਫ਼ ਹਨੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਉਨ੍ਹਾਂ ਦੀ ਵਰਤੋਂ ਵਾਲੀ ਸਕਾਰਪੀਓ ਗੱਡੀ ਵਿੱਚੋਂ ਵੀ ਨਾਜਾਇਜ਼ ਪਿਸਤੌਲ ਬਰਾਮਦ ਕੀਤੇ।

ਬਰਾਮਦ ਹਥਿਆਰਾਂ ਵਿੱਚ ਇੱਕ ਗਲੌਕ 9 ਐੱਮਐੱਮ, ਚਾਰ 30 ਬੋਰ ਅਤੇ ਪੰਜ 32 ਬੋਰ ਪਿਸਤੌਲ ਸ਼ਾਮਲ ਹਨ। ਪੁਲਿਸ ਅਨੁਸਾਰ ਮਹਿਕਦੀਪ ਸਿੰਘ ਫਤਿਹਗੜ੍ਹ ਸਾਹਿਬ ਵਿੱਚ ਦਰਜ ਇਰਾਦਾ ਕਤਲ ਦੇ ਮਾਮਲੇ ਵਿੱਚ ਭਗੌੜਾ ਹੈ, ਜਦਕਿ ਤਿੰਨਾਂ ਮੁਲਜ਼ਮਾਂ ਵਿਰੁੱਧ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *