
ਮੁੰਬਈ, 19 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:
ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ਼ ਦੀ ਗੱਡੀ ’ਤੇ ਮੁੰਬਈ ਦੇ ਜੁਹੂ ਇਲਾਕੇ ਵਿੱਚ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਉਨ੍ਹਾਂ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ ਵਿੱਚ ਉਨ੍ਹਾਂ ਦੀ ਸੱਜੀ ਬਾਂਹ ’ਤੇ ਪੱਟੀ ਅਤੇ ਮੋਢੇ ਤੇ ਛਾਤੀ ’ਤੇ ਡ੍ਰੈਸਿੰਗ ਦਿਖਾਈ ਦੇ ਰਹੀ ਹੈ। ਇਸ ਗੋਲੀਬਾਰੀ ਦੀ ਘਟਨਾ ਵਿਚ ਟਾਈਗਰ ਨੂੰ ਮਾਮੂਲੀ ਸੱਟਾ ਲੱਗਣ ਦੀਆਂ ਖਬਰਾਂ ਹਨ। ਉਹਨਾਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਨਾਲ ਮੁਲਾਕਾਤ ਵੀ ਕੀਤੀ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ, ਐਤਵਾਰ ਸ਼ਾਮ ਕਰੀਬ 7 ਵਜੇ ਅਦਾਕਾਰ ਦੀ ਗੱਡੀ ’ਤੇ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਉਨ੍ਹਾਂ ਦੇ ਡਰਾਈਵਰ ਫਿਰਦੌਸ ਦੇ ਖੱਬੇ ਹੱਥ ਵਿੱਚ ਗੋਲੀ ਲੱਗੀ। ਟਾਈਗਰ ਸ਼ਰਾਫ਼ ਨੂੰ ਗੋਲੀ ਲੱਗਣ ਦੀ ਪੁਸ਼ਟੀ ਨਹੀਂ ਹੋਈ। ਮੁੰਬਈ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਪੁਲਿਸ ਨੇ ਡਰਾਈਵਰ ਦੇ ਬਿਆਨ ਦਰਜ ਕਰ ਲਏ ਹਨ ਅਤੇ ਜਾਂਚ ਲਈ 15 ਟੀਮਾਂ ਬਣਾਈਆਂ ਹਨ।