Breaking News
Smart Media Dashmesh Insurance Point

ਸੈਕਟਰ-87 ਮੋਹਾਲੀ ਦੇ ਕਿਸਾਨਾਂ ਨੂੰ 50 ਕਰੋੜ ਰੁ: ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ: ਹਰਦੇਵ ਸਿੰਘ ਉੱਭਾ

ਆਪਣੇ ਵਾਰਡ ਦੇ ਕਿਸਾਨਾਂ ਨਾਲ ਧੱਕਾ ਨਹੀਂ ਹੋਣ ਦੇਵਾਂਗੀ: ਕੌਂਸਲਰ ਗੁਰਪ੍ਰੀਤ ਕੌਰ ਉੱਭਾ

ਮੋਹਾਲੀ, 23 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਅਤੇ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਸੈਕਟਰ-87 ਮੋਹਾਲੀ ਲਈ ਜ਼ਮੀਨ ਐਕੁਆਇਰ ਕਰਨ ਸਬੰਧੀ ਅਵਾਰਡ ਬਾਰੇ GMADA ਵੱਲੋਂ ਕਰਵਾਈ ਮੀਟਿੰਗ ਵਿੱਚ ਸ਼ਿਰਕਤ ਕੀਤੀ। ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਮੁੱਦੇ ’ਤੇ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕਰਦਿਆਂ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦੇਣ ਦੀ ਮੰਗ ਕੀਤੀ।

ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਪਿੰਡ ਸੰਭਾਲਕੀ, ਨਾਨੂ ਮਾਜਰਾ, ਸੋਹਾਣਾ ਅਤੇ ਮਾਣਕ ਮਾਜਰਾ ਦੇ ਕਿਸਾਨਾਂ ਦੀ ਜ਼ਮੀਨ ਦਾ ਉਚਿਤ ਮੁੱਲ ਮਿਲਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸੈਕਟਰ-87 ਲਈ ਜ਼ਮੀਨ ਐਕੁਆਇਰ ਕਰਨ ਵਾਸਤੇ ਕਿਸਾਨਾਂ ਨੂੰ 50 ਕਰੋੜ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਅਵਾਰਡ ਦਿੱਤਾ ਜਾਵੇ।

ਉੱਭਾ ਅਨੁਸਾਰ, ਸੈਕਟਰ-87 ਦੇ ਆਸ-ਪਾਸ ਜ਼ਮੀਨ ਦਾ ਬਾਜ਼ਾਰੀ ਮੁੱਲ ਲਗਭਗ 30 ਕਰੋੜ ਰੁਪਏ ਪ੍ਰਤੀ ਏਕੜ ਦੱਸਿਆ ਜਾ ਰਿਹਾ ਹੈ, ਜਦਕਿ ਅਵਾਰਡ ਲਈ 5.61 ਕਰੋੜ ਰੁਪਏ ਦਾ ਅੰਕੜਾ ਸਾਹਮਣੇ ਆਇਆ ਹੈ। ਉਨ੍ਹਾਂ ਸਰਕਾਰ ਤੋਂ ਮੁਆਵਜ਼ੇ ਦੀ ਗਣਨਾ ਦਾ ਆਧਾਰ ਸਪੱਸ਼ਟ ਕਰਨ ਅਤੇ ਪ੍ਰਕਿਰਿਆ ਪਾਰਦਰਸ਼ੀ ਬਣਾਉਣ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਉਨ੍ਹਾਂ ਦੀ ਰੋਜ਼ੀ-ਰੋਟੀ ਅਤੇ ਪਰਿਵਾਰਕ ਵਿਰਾਸਤ ਹੈ। ਵਿਕਾਸ ਦੇ ਨਾਂ ’ਤੇ ਉਨ੍ਹਾਂ ਦੇ ਹਿੱਤਾਂ ਦੀ ਅਣਦੇਖੀ ਨਹੀਂ ਹੋਣੀ ਚਾਹੀਦੀ।

ਵਾਰਡ ਨੰਬਰ 41 ਦੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਉਹ ਆਪਣੇ ਵਾਰਡ ਦੇ ਕਿਸਾਨਾਂ ਨਾਲ ਧੱਕਾ ਨਹੀਂ ਹੋਣ ਦੇਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੇ ਹੱਕਾਂ ਦੀ ਰਾਖੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

Leave a Reply

Your email address will not be published. Required fields are marked *