Breaking News
Smart Media Dashmesh Insurance Point

CGC ਲਾਂਡਰਾਂ ’ਚ ਅਸਮਿਤਾ ਖੇਲੋ ਇੰਡੀਆ ਵੇਟਲਿਫਟਿੰਗ ਟੂਰਨਾਮੈਂਟ; 80 ਤੋਂ ਵੱਧ ਖਿਡਾਰੀਆਂ ਨੇ ਲਿਆ ਹਿੱਸਾ

ਸੀਜੀਸੀ ਦੇ ਵਿਦਿਆਰਥੀਆਂ ਨੇ ਜਿੱਤੇ 11 ਤਗਮੇ; ਅੱਠ ਅਤੇ 11 ਸਾਲ ਦੀਆਂ ਖਿਡਾਰਨਾਂ ਰਹੀਆਂ ਖਿੱਚ ਦਾ ਕੇਂਦਰ

ਮੋਹਾਲੀ, 31 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਸੀਜੀਸੀ ਲਾਂਡਰਾਂ ਵਿਖੇ ਅਸਮਿਤਾ ਖੇਲੋ ਇੰਡੀਆ ਵੇਟਲਿਫਟਿੰਗ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਟ੍ਰਾਈਸਿਟੀ ਦੇ ਵੱਖ-ਵੱਖ ਹਿੱਸਿਆਂ ਤੋਂ 80 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਭਾਰਤੀ ਖੇਡ ਅਥਾਰਟੀ (ਐੱਸਏਆਈ) ਅਤੇ ਕੇਂਦਰੀ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੀ ਪਹਿਲਕਦਮੀ ਤਹਿਤ ਕਰਵਾਏ ਇਸ ਮੁਕਾਬਲੇ ਦਾ ਮਕਸਦ ਮਹਿਲਾਵਾਂ ਦੀ ਖੇਡਾਂ ਵਿੱਚ ਭਾਗੀਦਾਰੀ ਵਧਾਉਣਾ ਅਤੇ ਉੱਭਰਦੀਆਂ ਖਿਡਾਰਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦੇਣਾ ਸੀ।

ਸਮਾਗਮ ਵਿੱਚ ਸਹਾਇਕ ਡਾਇਰੈਕਟਰ ਅਤੇ ਜ਼ਿਲ੍ਹਾ ਖੇਡ ਅਧਿਕਾਰੀ ਉਮੇਸ਼ਵਰੀ ਸ਼ਰਮਾ, ਸੀਜੀਸੀ ਦੇ ਵਾਈਸ ਚੇਅਰਮੈਨ ਪਰਮਪਾਲ ਸਿੰਘ ਢਿੱਲੋਂ, ਕੈਂਪਸ ਡਾਇਰੈਕਟਰ ਡਾ. ਰਾਜਦੀਪ ਸਿੰਘ ਅਤੇ ਖੇਡ ਵਿਭਾਗ ਦੇ ਮੁਖੀ ਕੈਪਟਨ ਵਿਨੋਦ ਜਸਵਾਲ ਸਮੇਤ ਕਈ ਪਤਵੰਤੇ ਹਾਜ਼ਰ ਸਨ। ਮੁਕਾਬਲੇ ਕਰਵਾਉਣ ਲਈ ਭਾਰਤੀ ਵੇਟਲਿਫਟਿੰਗ ਫੈਡਰੇਸ਼ਨ ਦੇ ਅਧਿਕਾਰੀਆਂ ਅਤੇ ਕੁਆਲੀਫਾਈਡ ਰੈਫਰੀਆਂ ਨੇ ਸੇਵਾਵਾਂ ਨਿਭਾਈਆਂ।

ਟੂਰਨਾਮੈਂਟ ਵਿੱਚ ਸੀਜੀਸੀ ਲਾਂਡਰਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਸੋਨੇ, ਚਾਰ ਚਾਂਦੀ ਅਤੇ ਤਿੰਨ ਕਾਂਸੀ ਸਮੇਤ ਕੁੱਲ 11 ਤਗਮੇ ਜਿੱਤੇ।

ਇਸ ਮੌਕੇ 11 ਸਾਲਾ ਵੇਟਲਿਫਟਿੰਗ ਖਿਡਾਰਨ ਅਰਸ਼ੀਆ ਗੋਸਵਾਮੀ ਅਤੇ ਅੱਠ ਸਾਲਾ ਅਰਮੀਤ ਕੌਰ ਦੀ ਭਾਗੀਦਾਰੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਅਰਮੀਤ ਇਸ ਮੁਕਾਬਲੇ ਦੀ ਸਭ ਤੋਂ ਛੋਟੀ ਉਮਰ ਦੀ ਭਾਗੀਦਾਰ ਸੀ।

ਡਾ. ਰਾਜਦੀਪ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਲੜਕੀਆਂ ਵਿੱਚ ਆਤਮਵਿਸ਼ਵਾਸ ਪੈਦਾ ਕਰਨ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਤਗਮਾ ਜੇਤੂਆਂ ਅਤੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ।

Leave a Reply

Your email address will not be published. Required fields are marked *