Breaking News
Smart Media Dashmesh Insurance Point

ਪੰਜਾਬ ਵਿੱਚ ‘ਆਪ’ ਨੂੰ ਵੱਡਾ ਝਟਕਾ, 2 ਮੌਜੂਦਾ ਵਿਧਾਇਕਾਂ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ, 1 ਨਵੰਬਰ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡਾ ਸਿਆਸੀ ਭੂਚਾਲ ਆ ਗਿਆ, ਜਦੋਂ ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਦੋਵਾਂ ਆਗੂਆਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ ਰਾਹੀਂ ਅਸਤੀਫ਼ੇ ਦੀ ਜਾਣਕਾਰੀ ਸਾਂਝੀ ਕੀਤੀ।

ਚੇਤਨ ਸਿੰਘ ਜੌੜਾਮਾਜਰਾ ਸਮਾਣਾ ਹਲਕੇ ਅਤੇ ਹਰਮੀਤ ਸਿੰਘ ਪਠਾਣਮਾਜਰਾ ਸਨੌਰ ਹਲਕੇ ਤੋਂ ਵਿਧਾਇਕ ਹਨ। ਦੋਵਾਂ ਦੇ ਅਸਤੀਫ਼ਿਆਂ ਨੇ ਸੂਬੇ ਦੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

ਜਾਣਕਾਰੀ ਅਨੁਸਾਰ ਦੋਵੇਂ ਵਿਧਾਇਕ ਅੱਜ ਸ਼ਾਮੀਂ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਅਗਲੇ ਸਿਆਸੀ ਕਦਮ ਬਾਰੇ ਖੁਲਾਸਾ ਕਰਨਗੇ।

ਜ਼ਿਕਰਯੋਗ ਹੈ ਕਿ ‘ਆਪ’ ਨੇ 31 ਅਕਤੂਬਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਤੋਂ ਅਗਲੇ ਹੀ ਦਿਨ ਦੋ ਵਿਧਾਇਕਾਂ ਦੇ ਅਸਤੀਫ਼ਿਆਂ ਨੇ ਪਾਰਟੀ ਦੀਆਂ ਸਿਆਸੀ ਚੁਣੌਤੀਆਂ ਵਧਾ ਦਿੱਤੀਆਂ ਹਨ।

Leave a Reply

Your email address will not be published. Required fields are marked *