Breaking News
Smart Media Insurance Point

ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿੱਚ ਧੂਮਧਾਮ ਨਾਲ ਮਨਾਇਆ ਦੀਵਾਲੀ ਮੇਲਾ

ਵਿਦਿਆਰਥੀਆਂ ਨੇ ਕਲਾ ਪ੍ਰਦਰਸ਼ਨੀ, ਰਾਮਾਇਣ ਦੀ ਪੇਸ਼ਕਾਰੀ ਅਤੇ ਰੰਗਾਰੰਗ ਗਤੀਵਿਧੀਆਂ ਰਾਹੀਂ ਦਿਖਾਈ ਪ੍ਰਤਿਭਾ

ਮੋਹਾਲੀ, 3 ਨਵੰਬਰ, ਪੰਜਾਬੀ ਦੁਨੀਆ ਬਿਊਰੋ :

ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ (ਆਰਬੀਆਈਐਸ) ਵੱਲੋਂ ਦੀਵਾਲੀ ਦੇ ਤਿਉਹਾਰ ਮੌਕੇ ਰੰਗਾਰੰਗ ਦੀਵਾਲੀ ਮੇਲੇ ਦਾ ਆਯੋਜਨ ਕੀਤਾ ਗਿਆ। ਮੇਲੇ ਦੌਰਾਨ ਸਕੂਲ ਦਾ ਮਾਹੌਲ ਤਿਉਹਾਰੀ ਰੰਗਾਂ ਨਾਲ ਰੰਗਿਆ ਨਜ਼ਰ ਆਇਆ। ਸਮਾਗਮ ਵਿੱਚ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਇਸ ਮੌਕੇ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ, ਵਾਈਸ ਪ੍ਰੈਜ਼ੀਡੈਂਟ ਜੈਸਿਕਾ ਦੁੱਗਲ ਬਾਹਰਾ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਮਾਗਮ ਦੀ ਸ਼ੁਰੂਆਤ ਗਣੇਸ਼ ਵੰਦਨਾ ਅਤੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ।

ਇਸ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੰਗੀਤਕ ਪ੍ਰੋਗਰਾਮ, ਅਰਧ-ਸ਼ਾਸਤਰੀ ਨਾਚ ਅਤੇ ਰਾਮਾਇਣ ਦੇ ਵੱਖ-ਵੱਖ ਪ੍ਰਸੰਗਾਂ ਨੇ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ। ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਹੱਥੀਂ ਬਣੀਆਂ ਕਲਾਤਮਕ ਅਤੇ ਸਜਾਵਟੀ ਵਸਤਾਂ ਦੀ ਪ੍ਰਦਰਸ਼ਨੀ ਮੇਲੇ ਦਾ ਮੁੱਖ ਆਕਰਸ਼ਣ ਰਹੀ। ਇਸ ਤੋਂ ਇਲਾਵਾ ਖੇਡਾਂ ਦੇ ਸਟਾਲਾਂ ਅਤੇ ਖਾਣ-ਪੀਣ ਦੇ ਕਾਊਂਟਰਾਂ ਨੇ ਮੇਲੇ ਦੀ ਰੌਣਕ ਵਧਾਈ।

ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਤਿਉਹਾਰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਵਾਂ ਨੂੰ ਸੰਭਾਲਣ ਦਾ ਮਹੱਤਵਪੂਰਨ ਸਾਧਨ ਹਨ। ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਏਕਤਾ, ਸਦਭਾਵਨਾ ਅਤੇ ਆਪਸੀ ਸਤਿਕਾਰ ਦੀ ਭਾਵਨਾ ਪੈਦਾ ਕਰਦੇ ਹਨ।

ਸਕੂਲ ਦੀ ਡਾਇਰੈਕਟਰ-ਪ੍ਰਿੰਸੀਪਲ ਡਾ. ਅਭਿਲਾਸ਼ਾ ਸਿੰਘ ਨੇ ਸਮਾਗਮ ਦੀ ਸਫਲਤਾ ਲਈ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੰਚ ਬੱਚਿਆਂ ਦੀ ਸਿਰਜਣਾਤਮਕਤਾ ਅਤੇ ਪ੍ਰਤਿਭਾ ਨੂੰ ਨਿਖਾਰਨ ਵਿੱਚ ਸਹਾਇਕ ਹੁੰਦੇ ਹਨ।

ਮੇਲਾ ਖੁਸ਼ੀ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ ਅਤੇ ਸਾਰਿਆਂ ਨੂੰ ਭਾਈਚਾਰਕ ਸਾਂਝ, ਸ਼ਾਂਤੀ ਤੇ ਖੁਸ਼ਹਾਲੀ ਦਾ ਸੰਦੇਸ਼ ਦੇ ਗਿਆ।

Leave a Reply

Your email address will not be published. Required fields are marked *