Breaking News
Smart Media Insurance Point

ਪ੍ਰੋ. ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਕੀਤਾ ਕਿਨਾਰਾ

ਚੰਡੀਗੜ੍ਹ, 4 ਨਵੰਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਸਾਹਮਣੇ ਆਇਆ ਹੈ। ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਸ ਫ਼ੈਸਲੇ ਦਾ ਮੁੱਖ ਕਾਰਨ ਪੰਥਕ ਏਕਤਾ ਦੇ ਮੁੱਦੇ ’ਤੇ ਵਿਚਾਰਾਂ ਵਿੱਚ ਸਹਿਮਤੀ ਨਾ ਬਣਨਾ ਦੱਸਿਆ।

ਮੀਡੀਆ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਸਾਰੀਆਂ ਪੰਜਾਬ ਪੱਖੀ ਤਾਕਤਾਂ ਦਾ ਇਕਜੁੱਟ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਕਾਰਨ ਪੰਥਕ ਤਾਕਤਾਂ ਕਮਜ਼ੋਰ ਹੋ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਉਹ ਲਗਾਤਾਰ ਸਾਰੇ ਅਕਾਲੀ ਧੜਿਆਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕਰਦੇ ਰਹੇ ਹਨ। ਹਾਲਾਂਕਿ, ਗਿਆਨੀ ਹਰਪ੍ਰੀਤ ਸਿੰਘ ਨਾਲ ਪੰਥਕ ਏਕਤਾ ਦੇ ਮੁੱਦੇ ’ਤੇ ਸਹਿਮਤੀ ਨਾ ਬਣਨ ਕਾਰਨ ਉਨ੍ਹਾਂ ਨੇ ਪਾਰਟੀ ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ।

Leave a Reply

Your email address will not be published. Required fields are marked *