Breaking News
Smart Media Insurance Point

ਭਾਜਪਾ ਕੌਂਸਲਰ ਗੁਰਪ੍ਰੀਤ ਉੱਭਾ ਨੇ ਪਤੀ ਸਮੇਤ, ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ

ਮੋਹਾਲੀ ਵਿੱਚ ਭਾਜਪਾ ਦੀ ਮੌਜੂਦਾ ਸਥਿਤੀ, ਸੰਗਠਨਾਤਮਕ ਮਜ਼ਬੂਤੀ ਅਤੇ ਆਗਾਮੀ ਵਿਧਾਨ ਸਭਾ ਚੋਣਾਂ ‘ਤੇ ਕੀਤੀ ਚਰਚਾ

ਮੋਹਾਲੀ, 12 ਨਵੰਬਰ, ਪੰਜਾਬੀ ਦੁਨੀਆ ਬਿਊਰੋ:

ਭਾਜਪਾ ਪੰਜਾਬ ਦੇ ਸੀਨੀਅਰ ਆਗੂ ਸਰਦਾਰ ਹਰਦੇਵ ਸਿੰਘ ਉੱਭਾ ਅਤੇ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਤੋਂ ਭਾਜਪਾ ਕੌਂਸਲਰ ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਵੱਲੋਂ ਭਾਜਪਾ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸੀਨੀਅਰ ਆਗੂ ਸ੍ਰੀ ਸੁਨੀਲ ਜਾਖੜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।

ਇਸ ਮੌਕੇ ਸ. ਹਰਦੇਵ ਸਿੰਘ ਉੱਭਾ ਨੇ ਸ੍ਰੀ ਸੁਨੀਲ ਜਾਖੜ ਨੂੰ ਮੋਹਾਲੀ ਵਿੱਚ ਭਾਜਪਾ ਦੀ ਮੌਜੂਦਾ ਰਾਜਸੀ ਸਥਿਤੀ, ਪਾਰਟੀ ਸੰਗਠਨ ਦੀਆਂ ਗਤੀਵਿਧੀਆਂ, ਪਾਰਟੀ ਵਰਕਰਾਂ ਦੀ ਭੂਮਿਕਾ ਅਤੇ ਇਲਾਕੇ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮੁਲਾਕਾਤ ਦੌਰਾਨ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਹਰਦੇਵ ਉੱਭਾ ਨੇ ਦੱਸਿਆ ਕਿ ਸ੍ਰੀ ਸੁਨੀਲ ਜਾਖੜ ਜੀ ਦਾ ਸਿਆਸੀ ਤਜਰਬਾ, ਸੰਗਠਨ ਪ੍ਰਤੀ ਸਮਰਪਣ ਅਤੇ ਮਾਰਗਦਰਸ਼ਨ ਪਾਰਟੀ ਦੇ ਵਰਕਰਾਂ ਲਈ ਪ੍ਰੇਰਨਾ ਸਰੋਤ ਹੈ। ਇਸ ਮੁਲਾਕਾਤ ਦੌਰਾਨ ਮਿਲੇ ਕੀਮਤੀ ਸੁਝਾਅ ਮੋਹਾਲੀ ਵਿੱਚ ਭਾਜਪਾ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਣਗੇ।ਉਨ੍ਹਾਂ ਨੇ ਸ੍ਰੀ ਸੁਨੀਲ ਜਾਖੜ ਜੀ ਵੱਲੋਂ ਆਪਣਾ ਕੀਮਤੀ ਸਮਾਂ ਦੇਣ, ਮਾਰਗਦਰਸ਼ਨ ਕਰਨ ਅਤੇ ਪਿਆਰ ਭਰਿਆ ਆਸ਼ੀਰਵਾਦ ਦੇਣ ਲਈ ਦਿਲੋਂ ਬਹੁਤ-ਬਹੁਤ ਧੰਨਵਾਦ ਅਤੇ ਆਭਾਰ ਪ੍ਰਗਟ ਕੀਤਾ।

ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਭਾਜਪਾ ਵਰਕਰਾਂ ਦੇ ਸਹਿਯੋਗ ਨਾਲ ਮੋਹਾਲੀ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ।

Leave a Reply

Your email address will not be published. Required fields are marked *