Breaking News
Smart Media Insurance Point

ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਹੋਏ ਭਾਜਪਾ ਵਿੱਚ ਸ਼ਾਮਲ

ਚੰਡੀਗੜ੍ਹ, 19 ਨਵੰਬਰ (ਪੰਜਾਬੀ ਦੁਨੀਆ ਬਿਊਰੋ):

ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਰਾਜਪੁਰਾ ਤੋਂ ਦੋ ਵਾਰ ਕਾਂਗਰਸੀ ਵਿਧਾਇਕ ਰਹਿ ਚੁੱਕੇ ਹਰਦਿਆਲ ਸਿੰਘ ਕੰਬੋਜ ਨੇ ਕਾਂਗਰਸ ਨੂੰ ਅਲਵਿਦਾ ਕਹਿੰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ।

ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ। ਭਾਜਪਾ ਆਗੂਆਂ ਨੇ ਕੰਬੋਜ ਦਾ ਪਾਰਟੀ ਵਿੱਚ ਭਰਵਾਂ ਸਵਾਗਤ ਕੀਤਾ।

ਜ਼ਿਕਰਯੋਗ ਹੈ ਕਿ ਹਰਦਿਆਲ ਸਿੰਘ ਕੰਬੋਜ ਕਾਂਗਰਸ ਦੀ ਟਿਕਟ ’ਤੇ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਚੋਣ ਜਿੱਤ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬ ਕਾਂਗਰਸ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਸਹਿ-ਚੇਅਰਮੈਨ ਦੀ ਅਹਿਮ ਜ਼ਿੰਮੇਵਾਰੀ ਵੀ ਨਿਭਾ ਚੁੱਕੇ ਹਨ। ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਪੰਜਾਬ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।

Leave a Reply

Your email address will not be published. Required fields are marked *