Breaking News
Smart Media Insurance Point

ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਸ਼ਡਿਊਲ ਜਾਰੀ; ਵੋਟਾਂ 23 ਦਸੰਬਰ ਨੂੰ

ਚੰਡੀਗੜ੍ਹ, 20 ਨਵੰਬਰ, ਪੰਜਾਬੀ ਦੁਨੀਆ ਬਿਊਰੋ:

ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ। ਰਾਜ ਚੋਣ ਕਮਿਸ਼ਨ ਡਾ. ਵਿਜੈ ਕੁਮਾਰ ਦੇਵ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਜਾਰੀ ਸ਼ਡਿਊਲ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 26 ਨਵੰਬਰ ਤੋਂ 3 ਦਸੰਬਰ ਤੱਕ ਚੱਲੇਗੀ। 4 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ (ਸਕਰੂਟਨੀ) ਕੀਤੀ ਜਾਵੇਗੀ, ਜਦਕਿ 7 ਦਸੰਬਰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਤਰੀਕ ਹੋਵੇਗੀ। ਇਸ ਤੋਂ ਬਾਅਦ 23 ਦਸੰਬਰ ਨੂੰ ਵੋਟਾਂ ਪੈਣਗੀਆਂ।

ਚੋਣਾਂ ਦੀ ਸਭ ਤੋਂ ਅਹਿਮ ਪ੍ਰਕਿਰਿਆ ਤਹਿਤ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ ਇਸੇ ਦਿਨ ਚੋਣ ਨਤੀਜਿਆਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *