
ਅੰਮ੍ਰਿਤਸਰ, 18 ਮਈ, ਪੰਜਾਬੀ ਦੁਨੀਆ ਬਿਊਰੋ :
ਲੋਕ ਸਭਾ ਹਲਕਾ ਅੰਮ੍ਰਿਤਸਰ ‘ਚ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਰੈਲੀ ‘ਚ ਜਾ ਰਹੇ ਵਰਕਰਾਂ ‘ਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾਏ ਜਾਣ ਦੀ ਖਬਰ ਹੈ। ਜਿਸ ਦੌਰਾਨ ਕਈ ਵਰਕਰ ਜ਼ਖਮੀ ਹੋ ਗਏ ਹਨ। ਗੋਲੀਆਂ ਚਲਾ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।ਗੁਰਜੀਤ ਔਜਲਾ ਨੇ ਚੋਣ ਜ਼ਾਬਤੇ ਦਰਮਿਆਨ ਹੋਈ ਇਸ ਗੋਲੀਬਾਰੀ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ‘ਤੇ ਵੀ ਸਵਾਲ ਚੁੱਕੇ ਹਨ। ਔਜਲਾ ਨੇ ਕਿਹਾ ਕਿ ਉਨ੍ਹਾਂ ਦੇ ਇਸ਼ਾਰੇ ‘ਤੇ ਗੋਲੀਆਂ ਚਲਾਈਆਂ ਗਈਆਂ।