Breaking News
Smart Media Dashmesh Insurance Point

ਮੰਤਰੀ ਗਗਨ ਮਾਨ ਦੀ ਅਗਵਾਈ ‘ਚ ਸਾਬਕਾ ਕੌਂਸਲਰ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਖਰੜ, 18 ਮਈ, ਪੰਜਾਬੀ ਦੁਨੀਆ ਬਿਊਰੋ :

ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਦੋਂ ਹੋਰ ਮਜ਼ਬੂਤੀ ਮਿਲੀ ਜਦੋਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸ੍ਰੀ ਕੁਲਦੀਪ ਸਿੰਘ ਸਾਬਕਾ ਐਮਸੀ ਵਾਰਡ ਨੰਬਰ 9 ਦੇ ਘਰ ਪਹੁੰਚ ਕੇ ਉਹਨਾਂ ਨੂੰ ਅਤੇ ਉਹਨਾਂ ਦੇ ਸਾਥੀਆਂ ਨੂੰ ਆਪ ਵਿੱਚ ਸ਼ਾਮਲ ਕਰਵਾਇਆ। ਆਪ ਵਿੱਚ ਸ਼ਾਮਲ ਹੋਣ ਵਾਲੇ ਵਰਕਰਾਂ ਵਿੱਚ ਸ੍ਰੀ ਹਰਜਿੰਦਰ ਸਿੰਘ ਰੰਗਪੁਰੀ, ਪਰਮਜੀਤ ਸਿੰਘ, ਦਿਲਬਾਗ ਸਿੰਘ ਸਾਬਕਾ ਐਮਸੀ ਅਤੇ ਦਿਲਬਾਗ ਸਿੰਘ ਐਸਕੇ ਟਰੇਡਰ, ਸ੍ਰੀ ਗੋਪਾਲ ਸਿੰਘ ਸਾਬਕਾ ਸਰਪੰਚ, ਹਰਵਿੰਦਰ ਸਿੰਘ ਟਵਾਣਾ ਆਦਿ ਮੌਜੂਦ ਸਨ। ਇਸ ਸਮੇਂ ਹਾਕਮ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਖਰੜ, ਸ੍ਰੀ ਅੰਤਰ ਸਿੰਘ ਐਡਵੋਕੇਟ ਅਤੇ ਤੇਜਵੀਰ ਬਾਠ ਹਾਜ਼ਰ ਸਨ।

ਇਸ ਦੌਰਾਨ ਮੰਤਰੀ ਗਗਨ ਮਾਨ ਨੇ ਸਾਰੇ ਸ਼ਾਮਿਲ ਹੋਣ ਵਾਲੇ ਸਾਥੀਆਂ ਨੂੰ ਪਾਰਟੀ ਵਿੱਚ ਜੀ ਆਇਆਂ ਕਿਹਾ ਅਤੇ ਉਹਨਾਂ ਨੂੰ ਪਾਰਟੀ ਵਿੱਚ ਪੂਰਾ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਹਨਾਂ ਸਾਰੀ ਟੀਮ ਨੂੰ ਮਿਲ ਕੇ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੂੰ ਜਿਤਾਉਣ ਲਈ ਭਰਪੂਰ ਕੋਸ਼ਿਸ਼ ਕਰਨ ਦੀ ਬੇਨਤੀ ਕੀਤੀ।

Leave a Reply

Your email address will not be published. Required fields are marked *