Breaking News
Smart Media Dashmesh Mohali Walk Smart Media Insurance Point Hardev Singh Ubha

ਚੋਣ ਕਮਿਸ਼ਨ ਵਲੋਂ ਲੁਧਿਆਣਾ ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰਾਂ ਦਾ ਚੋਣ ਡਿਊਟੀ ਤੋਂ ਤਬਾਦਲਾ

ਚੰਡੀਗੜ੍ਹ, 22 ਮਈ, ਪੰਜਾਬੀ ਦੁਨੀਆ ਬਿਊਰੋ :

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਸ ਸਬੰਧੀ ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਆਈ.ਪੀ.ਐਸ. ਕੁਲਦੀਪ ਚਾਹਲ (ਆਰ.ਆਰ: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ।

Leave a Reply

Your email address will not be published. Required fields are marked *