Breaking News
Smart Media Dashmesh Mohali Walk Smart Media Insurance Point Hardev Singh Ubha

ਸੁਖਬੀਰ ਬਾਦਲ ਨੇ ਆਦੇਸ਼ ਪ੍ਰਤਾਪ ਕੈਰੋਂ ਨੂੰ ਪਾਰਟੀ ‘ਚੋਂ ਕੱਢਿਆ

ਚੰਡੀਗੜ੍ਹ, 26 ਮਈ, ਪੰਜਾਬੀ ਦੁਨੀਆ ਬਿਊਰੋ :

ਲੋਕ ਸਭਾ ਚੋਣਾਂ ਦੌਰਾਨ ਸੂਬੇ ਦਾ ਰਾਜਸੀ ਮਾਹੌਲ ਪਹਿਲਾਂ ਹੀ ਗਰਮਾਇਆ ਹੋਇਆ ਹੈ। ਅੱਜ ਇਕ ਤਾਜ਼ਾ ਘਟਨਾਕ੍ਰਮ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਬਰਖਾਸਤ ਕਰ ਦਿੱਤਾ ਹੈ।

ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ। ਅਸਲ ਵਿਚ ਇਹ ਫੈਸਲਾ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ।

Leave a Reply

Your email address will not be published. Required fields are marked *