Breaking News
Smart Media Dashmesh Mohali Walk Smart Media Insurance Point Hardev Singh Ubha

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ, 30 ਅਪ੍ਰੈਲ ਤੱਕ ਲਏ ਜਾਣਗੇ ਫਾਰਮ

* ਕੋਈ ਵੀ ਕੇਸਾਧਾਰੀ ਸਿੱਖ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ : ਡੀਸੀ ਆਸ਼ਿਕਾ ਜੈਨ

ਐਸਏਐਸ ਨਗਰ, 2 ਮਾਰਚ (ਮਨਜੀਤ ਸਿੰਘ ਚਾਨਾ) : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਚੀਫ਼  ਕਮਿਸ਼ਨਰ, ਗੁਰਦੁਆਰਾ ਬੋਰਡ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ। ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ 30 ਅਪ੍ਰੈਲ 2024 ਤੱਕ ਕਰਵਾਈ ਜਾ ਸਕਦੀ ਹੈ। ਉਨ੍ਹਾਂ ਨੇ ਚੋਣਾਂ ਨਾਲ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜ਼ੀ ਨਾਲ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ 1 ਮਈ 2024 ਤੋਂ 20 ਮਈ 2024 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿੰਟਿੰਗ ਹੋਵੇਗੀ। ਇਸ ਤੋਂ ਬਾਅਦ 21 ਮਈ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 11 ਜੂਨ 2024 ਹੋਵੇਗੀ।

ਉਨ੍ਹਾਂ ਦੱਸਿਆ ਕਿ 21 ਜੂਨ 2024 ਤੱਕ ਦਾਅਵਿਆਂ ਅਤੇ ਇਦਰਾਜ਼ਾਂ ਦਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਰੂਲ ਨੰਬਰ 10(3) ਅਨੁਸਾਰ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ 2 ਜੁਲਾਈ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਕੀਤੀ ਜਾਵੇਗੀ ਅਤੇ 3 ਜੁਲਾਈ 2024 ਨੂੰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਰਜਿਸਟਰੇਸ਼ਨ ਲਈ ਵਿਅਕਤੀ ਦਾ ਕੇਸਾਧਾਰੀ ਸਿੱਖ ਹੋਣਾ ਜ਼ਰੂਰੀ ਹੈ।

Leave a Reply

Your email address will not be published. Required fields are marked *