Breaking News
Smart Media Dashmesh Insurance Point

ਲੁਧਿਆਣਾ: ਰਾਹੁਲ ਗਾਂਧੀ ਨੇ ਰਾਜਾ ਵੜਿੰਗ ਦੇ ਹੱਕ ਵਿੱਚ ਕੀਤੀ ਚੋਣ ਰੈਲੀ, ਮੋਦੀ ‘ਤੇ ਸਾਧਿਆ ਨਿਸ਼ਾਨਾ

ਸਿੱਧੂ ਮੂਸੇਵਾਲੇ ਨੂੰ ਦਿੱਤੀ ਸ਼ਰਧਾਂਜਲੀ ਅਤੇ ਬਲਕੌਰ ਸਿੰਘ ਨੂੰ ਇਨਸਾਫ ਦਿਵਾਉਣ ਦਾ ਦਿੱਤਾ ਭਰੋਸਾ

ਲੁਧਿਆਣਾ, 29 ਮਈ, ਪੰਜਾਬੀ ਦੁਨੀਆ ਬਿਊਰੋ :

ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਰਾਹੁਲ ਗਾਂਧੀ ਦਾਖਾ ਦੀ ਦਾਣਾ ਮੰਡੀ ਵਿੱਚ ਪਹੁੰਚੇ। ਮੰਚ ਤੋਂ ਹੀ ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਵੱਡੀ ਫੋਟੋ ‘ਤੇ ਫੁੱਲ ਪਾ ਕੇ ਸ਼ਰਧਾਂਜਲੀ ਦਿੱਤੀ।

ਇਸ ਦੌਰਾਨ ਰਾਹੁਲ ਗਾਂਧੀ ਨੇ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਨਿਸ਼ਾਨਾ ਸਾਧਿਆ ਅਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਮੋਦੀ ਸੰਵਿਧਾਨ ਨੂੰ ਬਦਲਣਾ ਚਾਹੁੰਦੇ ਹਨ ਅਤੇ 70 ਸਾਲ ਵਿਚ ਪਹਿਲੀ ਵਾਰ ਸੰਵਿਧਾਨ ਬਚਾਉਣ ਦੀ ਚੋਣ ਹੈ। ਉਨ੍ਹਾਂ ਕਿਹਾ ਕਿ ਮੋਦੀ ਨੇ ਭਾਈ ਨੂੰ ਭਾਈ ਨਾਲ, ਇਕ ਜਾਤੀ ਨੂੰ ਦੂਜੀ ਜਾਤੀ ਨਾਲ, ਧਰਮ ਨੂੰ ਦੂਜੇ ਧਰਮ ਨਾਲ, ਇਕ ਭਾਸ਼ਾ ਨੂੰ ਦੂਜੀ ਭਾਸ਼ਾ ਨਾਲ ਲੜਾਉਣ ਦਾ ਕੰਮ ਕੀਤਾ ਹੈ ਅਤੇ ਅਰਬਪਤੀਆਂ ਨੂੰ ਲਾਭ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਨੂੰ ਖਤਮ ਕਰਨ ਲਈ ਸਖਤੀ ਨਾਲ ਠੋਸ ਕਦਮ ਚੁੱਕਣੇ ਚਾਹੀਦੇ ਹਨ। ਰੈਲੀ ਵਿੱਚ ਰਾਹੁਲ ਗਾਂਧੀ ਨੇ ਰਾਜਾ ਵੜਿੰਗ ਲਈ ਵੋਟ ਮੰਗੇ ਨਾਲ ਹੀ ਫਰੀਦਕੋਟ ਤੋਂ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਅਤੇ ਹੁਸ਼ਿਆਰਪੁਰ ਤੋਂ ਯਾਮਿਨੀ ਗੌਮਰ ਲਈ ਵੋਟ ਮੰਗੇ।

ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਬਲਕੌਰ ਸਿੰਘ ਨੂੰ ਵਿਸ਼ਵਾਸ਼ ਦਿੱਤਾ ਕਿ ਕਾਂਗਰਸ ਦੀ ਸਰਕਾਰ ਦੇ ਆਉਂਦਿਆਂ ਹੀ ਇਨਸਾਫ ਦਿਵਾਇਆ ਜਾਵੇਗਾ।

Leave a Reply

Your email address will not be published. Required fields are marked *