ਚੰਡੀਗੜ੍ਹ, 31 ਮਈ, ਪੰਜਾਬੀ ਦੁਨੀਆ ਬਿਊਰੋ :
ਕੈਨੇਡਾ ਵਿੱਚ ਇੱਕ ਭਾਰਤੀ ਮੂਲ ਦੇ ਇਮੀਗ੍ਰੇਸ਼ਨ ਏਜੰਟ ਨੂੰ ਭਾਰਤੀ ਵਿਦਿਆਰਥੀਆਂ ਨੂੰ ਕੈਨੇਡੀਅਨ ਵੀਜ਼ਾ ਹਾਸਲ ਕਰਨ ਲਈ ਕਾਲਜਾਂ ਦੇ ਜਾਅਲੀ ਦਾਖਲੇ ਦਿਖਾ ਕੇ ਧੋਖਾਧੜੀ ਕਰਨ ਤਹਿਤ ਵੈਨਕੂਵਰ ਦੀ ਇੱਕ ਅਦਾਲਤ ਨੇ ਇਮੀਗ੍ਰੇਸ਼ਨ ਅਪਰਾਧਾਂ ਲਈ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿੰਨ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ।
ਇੱਕ ਮੀਡੀਆ ਰਿਪੋਰਟ ਅਨੁਸਾਰ, 37 ਸਾਲਾ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ ਵਲੋਂ ਉਸ ਨੂੰ ਕੈਨੇਡੀਅਨ ਕਾਲਜਾਂ ਅਤੇ ਯੂਨੀਵਰਸਿਟੀਆਂ ਲਈ 2016 ਅਤੇ 2020 ਦਰਮਿਆਨ ਭਾਰਤੀ ਵਿਦਿਆਰਥੀਆਂ ਲਈ ਦਰਜਨਾਂ ਫਰਜ਼ੀ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।