Breaking News
Smart Media Dashmesh Mohali Walk Smart Media Insurance Point Hardev Singh Ubha

‘ਆਪ’ ਵਿਧਾਇਕਾ ਨੂੰ ਸਦਮਾ, ਪਤੀ ਦਾ ਦੇਹਾਂਤ

ਜਲੰਧਰ, 31 ਮਈ, ਪੰਜਾਬੀ ਦੁਨੀਆ ਬਿਊਰੋ :

ਜਲੰਧਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਨਕੋਦਰ ਤੋਂ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਨੂੰ ਉਦੋਂ ਵੱਡਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਜਾਣਕਾਰੀ ਅਨੁਸਾਰ ਸ਼ਰਨਜੀਤ ਸਿੰਘ ਨੂੰ ਉਦੋਂ ਦਿਲ ਦਾ ਦੌਰਾ ਪਿਆ, ਜਦੋਂ ਉਹ ਆਪਣੇ ਘਰ ਵਿਚ ਹੀ ਮੌਜੂਦ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ 5 ਵਜੇ ਨਕੋਦਰ ਵਿਖੇ ਕੀਤਾ ਜਾਵੇਗਾ।

ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਇੰਦਰਜੀਤ ਕੌਰ ਮਾਨ ਨੂੰ ਨਕੋਦਰ ਤੋਂ ਟਿਕਟ ਦਿੱਤੀ ਗਈ ਸੀ। ਇਸ ਦੌਰਾਨ ਉਹ ਵਿਧਾਨ ਸਭਾ ਹਲਕਾ ਨਕੋਦਰ ਤੋਂ ਭਾਰੀ ਵੋਟਾਂ ਨਾਲ ਜਿੱਤੇ ਸਨ। ਸ਼ਰਨਜੀਤ ਸਿੰਘ ਮਾਨ ਦੀ ਮੌਤ ਤੋਂ ਬਾਅਦ ਨਕੋਦਰ ਸਮੇਤ ਪੰਜਾਬ ਦੇ ਵੱਖ-ਵੱਖ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ।

Leave a Reply

Your email address will not be published. Required fields are marked *