ਨਵੀਂ ਦਿੱਲੀ, 1 ਜੂਨ, ਪੰਜਾਬੀ ਦੁਨੀਆ ਬਿਊਰੋ :
ਸ਼ਨੀਵਾਰ ਨੂੰ ਬੰਬ ਦੀ ਧਮਕੀ ਦੇ ਕਾਰਨ ਇੰਡੀਗੋ ਦੇ ਇੱਕ ਜਹਾਜ਼ ਦੀ ਮੁੰਬਈ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ। ਜ਼ਿਕਰਯੋਗ ਹੈ ਕਿ ਚੇਨਈ ਤੋਂ ਮੁੰਬਈ ਜਾਣ ਵਾਲੀ ਫਲਾਈਟ ਨੰਬਰ 6E 5314 ਦੀ ਫਿਲਹਾਲ ਜਾਂਚ ਚੱਲ ਰਹੀ ਹੈ।ਇੰਡੀਗੋ ਨੇ ਇਕ ਬਿਆਨ ‘ਚ ਕਿਹਾ ਕਿ ਮੁੰਬਈ ‘ਚ ਉਤਰਨ ‘ਤੇ ਚਾਲਕ ਦਲ ਨੇ ਪ੍ਰੋਟੋਕੋਲ ਦੀ ਪਾਲਣਾ ਕੀਤੀ ਅਤੇ ਸੁਰੱਖਿਆ ਏਜੰਸੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜਹਾਜ਼ ਨੂੰ ਆਈਸੋਲੇਸ਼ਨ ਵੇਅ ‘ਤੇ ਲਿਜਾਇਆ ਗਿਆ। ਸਾਰੇ ਯਾਤਰੀਆਂ ਨੂੰ ਸੁਰੱਖਿਅਤ ਢੰਗ ਨਾਲ ਜਹਾਜ਼ ਤੋਂ ਉਤਰ ਲਿਆ ਗਿਆ ਹੈ। ਫਿਲਹਾਲ ਜਹਾਜ਼ ਦੀ ਜਾਂਚ ਚੱਲ ਰਹੀ ਹੈ। ਸਾਰੀਆਂ ਸੁਰੱਖਿਆ ਜਾਂਚਾਂ ਪੂਰੀਆਂ ਹੋਣ ਤੋਂ ਬਾਅਦ ਹੀ ਜਹਾਜ਼ ਨੂੰ ਟਰਮੀਨਲ ਖੇਤਰ ਵਿੱਚ ਵਾਪਸ ਲਿਆਂਦਾ ਜਾਵੇਗਾ।