Breaking News
Dashmesh GS Electricals Verka Smart Media Insurance Point Tav Prasad

ਵੋਟ ਪਾਉਣ ਸਮੇਂ ਵੀਡੀਓ ਬਣਾਉਣ ਵਾਲੇ ਲੋਕ ਸਭਾ ਉਮੀਦਵਾਰ ‘ਤੇ ਪਰਚਾ ਦਰਜ

ਚੰਡੀਗੜ੍ਹ, 1 ਜੂਨ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਵਿੱਚ ਅੱਜ ਲੋਕ ਸਭਾ ਦੀਆਂ 13 ਸੀਟਾਂ ਲਈ ਵੋਟਿੰਗ ਚੱਲ ਰਹੀ ਹੈ। ਵੋਟਿੰਗ ਅੱਜ ਸਵੇਰੇ 7 ਵਜੋਂ ਤੋਂ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਚੱਲੇਗੀ। ਸੂਤਰਾਂ ਮੁਤਾਬਕ ਸਵੇਰੇ 11 ਵਜੇ ਤੱਕ ਕੁੱਲ 23.91 ਫੀਸਦੀ ਵੋਟਿੰਗ ਹੋ ਚੁੱਕੀ ਸੀ।

ਇਸੇ ਦੌਰਾਨ ਫ਼ਿਰੋਜ਼ਪੁਰ ਵਿੱਚ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ ਖ਼ਿਲਾਫ਼ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੀ ਗਈ ਹੈ। ਸੁਰਿੰਦਰ ਕੰਬੋਜ ਨੇ ਆਪਣੀ ਵੋਟ ਪਾਉਣ ਸਮੇਂ ਵੀਡੀਓ ਬਣਾਈ ਸੀ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਇਸ ਦੇ ਨਾਲ ਹੀ ਵੀਡੀਓ ਬਣਾਉਣ ਵਾਲੇ ਅਣਪਛਾਤੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਵੱਲੋਂ ਚੋਣ ਬੂਥ ਉਤੇ ਮੋਬਾਇਲ ਆਦਿ ਨੂੰ ਲੈਜਾਣ ਅਤੇ ਇਸ ਦੀ ਵਰਤੋਂ ਕਰਨ ਉਤੇ ਪੂਰਨ ਪਾਬੰਦੀ ਲਗਾਈ ਹੋਈ ਸੀ। ਇਸ ਦੇ ਬਾਵਜੂਦ ਖੁਦ ਉਮੀਦਵਾਰ ਵੱਲੋਂ ਆਪਣੀ ਵੀਡੀਓਗ੍ਰਾਫੀ ਕਰਨਾ ਸਿੱਧੇ ਤੌਰ ਉਤੇ ਨਿਯਮਾਂ ਦੀ ਉਲੰਘਣਾ ਹੈ।

Leave a Reply

Your email address will not be published. Required fields are marked *