
ਚੰਡੀਗੜ੍ਹ, 4 ਜੂਨ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਪਣੀ ਜਿੱਤ ਦਰਜ ਕਰ ਲਈ ਹੈ। ਚਰਨਜੀਤ ਚੰਨੀ ਨੇ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ 175993 ਵੋਟਾਂ ਦੇ ਫਰਕ ਨਾਲ ਹਰਾਇਆ। ਚਰਨਜੀਤ ਸਿੰਘ ਚੰਨੀ ਨੂੰ 390053 ਵੋਟਾਂ ਮਿਲੀਆਂ, ਜਦੋਂ ਕਿ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 214060 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂ ਨੂੰ 208889 ਵੋਟਾਂ ਲੈ ਕੇ ਤੀਜੇ ਨੰਬਰ ਉਤੇ ਰਹੇ ਜਦਕਿ ਅਕਾਲੀ ਦਲ ਦੇ ਉਮੀਦਵਾਰ ਮੋਹਿੰਦਰ ਸਿੰਘ ਕੇਪੀ ਨੂੰ ਸਿਰਫ 67,911 ਵੋਟਾਂ ਹੀ ਮਿਲੀਆਂ।