Breaking News
Smart Media Dashmesh Mohali Walk Smart Media Insurance Point Hardev Singh Ubha

ਖਾਲੀ ਹੋਏ ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਜਲਦ!

ਚੰਡੀਗੜ੍ਹ, 5 ਜੂਨ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਵਿਚ 4 ਮੌਜੂਦਾ ਵਿਧਾਇਕਾਂ ਵਲੋਂ ਲੋਕ ਸਭਾ ਚੋਣਾਂ 2024 ’ਚ ਜਿੱਤ ਹਾਸਲ ਕੀਤੀ ਗਈ ਹੈ ਅਤੇ ਇਕ ਸੀਟ ’ਤੇ ਵਿਧਾਇਕ ਵਲੋਂ ਅਸਤੀਫਾ ਦੇਣ ਉਪਰੰਤ ਖਾਲੀ ਹੋਈ ਹੈ। ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵਲੋਂ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਵਿਚ ਸ਼ਾਮਲ ਹੋਣ ਉਪਰੰਤ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਸੀਟ ਖਾਲੀ ਹੋ ਗਈ ਸੀ। ਸ਼ੀਤਲ ਅੰਗੁਰਾਲ ਵਲੋਂ ਆਪਣਾ ਅਸਤੀਫੇ ਵਾਪਸ ਲੈਣ ਦੀਆਂ ਕਾਫੀਆਂ ਚਰਚਾਵਾਂ ਸੁਣਨ ਨੂੰ ਮਿਲੀਆਂ ਪਰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੀਤਲ ਅੰਗੁਰਾਲ ਦਾ ਅਸਤੀਫਾ ਵਾਪਸ ਲੈਣ ਤੋਂ ਪਹਿਲਾਂ ਹੀ ਪ੍ਰਵਾਨ ਕਰ ਲਿਆ ਸੀ। ਹੁਣ ਇਸ ਸੀਟ ‘ਤੇ ਵੀ ਉਪਰੰਤ ਚੋਣ ਹੋਵੇਗੀ। ਇਸ ਤਰ੍ਹਾਂ ਪੰਜਾਬ ਵਿੱਚ ਕੁਲ ਪੰਜ ਸੀਟਾਂ ਡੇਰਾ ਬਾਬਾ ਨਾਨਕ, ਹੁਸ਼ਿਆਰਪੁਰ, ਬਰਨਾਲਾ, ਗਿੱਦੜਬਾਹਾ ਅਤੇ ਜਲੰਧਰ ਪੱਛਮੀ ਵਿਧਾਨ ਸਭਾ ਹਲਕਿਆਂ ਵਿਚ ਮੁੜ ਜ਼ਿਮਨੀ ਚੋਣਾਂ ਹੋਣੀਆਂ ਹੁਣ ਲਗਭਗ ਤੈਅ ਹਨ। ਹਨ। ਭਾਰਤੀ ਸੰਵਿਧਾਨ ਮੁਤਾਬਿਕ ਜੇਕਰ ਕਿਸੇ ਵਿਧਾਇਕ ਜਾਂ ਕਿਸੇ ਹੋਰ ਅਹੁਦੇ ਦੀ ਸੀਟ ਖਾਲੀ ਹੁੰਦੀ ਹੈ ਤਾਂ ਵਿਧਾਨ ਸਭਾ ਦੇ ਸਪੀਕਰ ਵਲੋਂ ਚੋਣ ਕਮਿਸ਼ਨ ਨੂੰ ਸੂਚਿਤ ਕਰਕੇ 6 ਮਹੀਨੇ ਦੇ ਅੰਦਰ-ਅੰਦਰ ਉਸ ਹਲਕੇ ਵਿਚ ਚੋਣ ਕਰਵਾਉਣੀ ਲਾਜ਼ਮੀ ਹੁੰਦੀ ਹੈ।

Leave a Reply

Your email address will not be published. Required fields are marked *