Breaking News
Smart Media Dashmesh Insurance Point

ਰਵਨੀਤ ਬਿੱਟੂ ਨੇ ਮੋਦੀ ਕੈਬਨਿਟ ‘ਚ ਰਾਜ ਮੰਤਰੀ ਵਜੋਂ ਚੁੱਕੀ ਸਹੁੰ

ਚੰਡੀਗੜ੍ਹ, 9 ਜੂਨ, ਪੰਜਾਬੀ ਦੁਨੀਆ ਬਿਊਰੋ :

ਲੋਕ ਸਭਾ ਹਲਕਾ ਲੁਧਿਆਣਾ ਤੋਂ ਭਾਜਪਾ ਦੇ ਹਾਰੇ ਹੋਏ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਨਰਿੰਦਰ ਮੋਦੀ ਮੰਤਰੀ ਮੰਡਲ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਅੱਜ ਉਨ੍ਹਾਂ ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ।ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਵਨੀਤ ਬਿੱਟੂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਾਇਆ ਸੀ। ਬਿੱਟੂ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤੇ ਹਨ।

ਦੱਸਣਯੋਗ ਹੈ ਕਿ ਅਮਿਤ ਸ਼ਾਹ ਵਲੋਂ ਰਵਨੀਤ ਬਿੱਟੂ ਦੇ ਨਾਂ ਦੀ ਸਿਫਾਰਿਸ਼ ਕੀਤੀ ਹੋ ਸਕਦੀ ਹੈ। ਯਾਦ ਰਹੇ ਕਿ ਅਮਿਤ ਸ਼ਾਹ ਨੇ ਲੁਧਿਆਣਾ ਵਿੱਚ ਆਪਣੀ ਰੈਲੀ ਦੌਰਾਨ ਕਿਹਾ ਸੀ ਕਿ ਬਿੱਟੂ ਉਨ੍ਹਾਂ ਦਾ ਦੋਸਤ ਹੈ ਅਤੇ ਉਹ ਉਸ ਨੂੰ ਵੱਡਾ ਆਦਮੀ ਬਣਾ ਦੇਣਗੇ। ਭਾਵੇਂ ਬਿੱਟੂ ਸੀਟ ਹਾਰ ਗਿਆ ਪਰ ਅਮਿਤ ਸ਼ਾਹ ਨੇ ਆਪਣਾ ਵਾਅਦਾ ਨਿਭਾਇਆ ਹੈ। ਭਾਜਪਾ ਆਪਣੇ ਦਮ ‘ਤੇ 2027 ਦੀਆਂ ਵਿਧਾਨ ਸਭਾ ਚੋਣਾਂ ਲੜਨ ਬਾਰੇ ਸੋਚ ਰਹੀ ਹੈ। ਇਸ ਲਈ ਬਿੱਟੂ ਨੂੰ 2027 ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਭਵਿੱਖ ਦੇ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਹੈ।

ਭਾਜਪਾ ਨੇ ਆਪਣਾ ਵੋਟ ਸ਼ੇਅਰ 9 ਫੀਸਦੀ ਤੋਂ ਵਧਾ ਕੇ 18 ਫੀਸਦੀ ਕਰ ਦਿੱਤਾ ਸੀ ਜੋ ਕਿ ਸ਼੍ਰੋਮਣੀ ਅਕਾਲੀ ਦਲ ਨਾਲੋਂ 6 ਫੀਸਦੀ ਵੱਧ ਹੈ। ਇਹ ਵੀ ਕਿਆਸ ਅਰਾਈਆ ਸਨ ਕਿ ਭਾਜਪਾ, ਅਕਾਲੀ ਦਲ ਬਾਦਲ ਨਾਲ ਗੱਠਜੋੜ ਕਰ ਸਕਦੀ ਹੈ, ਪਰ ਬਠਿੰਡਾ ਤੋਂ 4 ਵਾਰ ਸੰਸਦ ਬਣੀ ਹਰਸਿਮਰਤ ਕੌਰ ਬਾਦਲ ਨੇ ਇਸ ਨੂੰ ਮੁੱਫੋਂ ਰੱਦ ਕਰ ਦਿੱਤਾ ਹੈ।

Leave a Reply

Your email address will not be published. Required fields are marked *