Breaking News
Smart Media Dashmesh Insurance Point

ਚੰਡੀਗੜ੍ਹ ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 12 ਜੂਨ, ਪੰਜਾਬੀ ਦੁਨੀਆ ਬਿਊਰੋ:

ਚੰਡੀਗੜ੍ਹ ਸਥਿਤ ਸੈਕਟਰ-32 ਦੇ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਮੈਂਟਲ ਹੈਲਥ ਇੰਸਟੀਚਿਊਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਤੋਂ ਬਾਅਦ ਹਸਪਤਾਲ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਹੁਣ ਇਲਾਕੇ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ। ਚੰਡੀਗੜ੍ਹ ਪੁਲੀਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 32 ਵਿੱਚ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਹੈ। ਇੱਥੋਂ ਦੇ ਮੈਂਟਲ ਹੈਲਥ ਇੰਸਟੀਚਿਊਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਭੇਜੀ ਗਈ ਹੈ। ਮੇਲ ਵਿੱਚ ਲਿਖਿਆ ਗਿਆ ਹੈ ਕਿ ਕੁਝ ਸਮੇਂ ਵਿੱਚ ਮੈਂਟਲ ਇੰਸਟੀਚਿਊਟ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ, ਹਾਲਾਂਕਿ ਖਬਰ ਮਿਲਦਿਆਂ ਹੀ ਹੁਣ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀ, ਆਪਰੇਸ਼ਨ ਸੈੱਲ ਟੀਮ, ਰੈਸਕਿਊ ਆਪਰੇਸ਼ਨ ਟੀਮ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ।

Leave a Reply

Your email address will not be published. Required fields are marked *