Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ਕੈਬਨਿਟ ‘ਚ ਵੱਡੇ ਫੇਰਬਦਲ ਦੀ ਸੰਭਾਵਨਾ! CM ਮਾਨ ਜੇਲ੍ਹ ‘ਚ ਕੇਜਰੀਵਾਲ ਨੂੰ ਮਿਲਣ ਪੁੱਜੇ

ਚੰਡੀਗੜ੍ਹ, 12 ਜੂਨ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਸੁਪਰੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਤਿਹਾੜ ਜੇਲ੍ਹ ਪੁੱਜੇ ਹਨ।

ਸੂਤਰਾਂ ਮੁਤਾਬਕ ਪੰਜਾਬ ਮੰਤਰੀ ਮੰਡਲ ਵਿੱਚ ਵੱਡੇ ਫੇਰਬਦਲ ਕੀਤੇ ਜਾ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ‘ਚ ਸ਼ਾਮਲ ਕੁਝ ਨਾਂ ਬਾਹਰ ਹੋ ਸਕਦੇ ਹਨ, ਜਦੋਂਕਿ ਮੰਤਰੀ ਮੰਡਲ ‘ਚ ਕੁਝ ਨਵੇਂ ਨਾਂ ਸ਼ਾਮਲ ਕੀਤੇ ਜਾ ਸਕਦੇ ਹਨ, ਇਸ ਸਬੰਧ ‘ਚ ਸਲਾਹ ਲੈਣ ਲਈ ਮੁੱਖ ਮੰਤਰੀ ਮਾਨ ਤਿਹਾੜ ਜੇਲ ਪਹੁੰਚ ਗਏ ਹਨ। ਪੰਜਾਬ ‘ਚ ਵੀ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਮੁੱਖ ਮੰਤਰੀ ਮਾਨ ਇਸ ਬਾਰੇ ਕੇਜਰੀਵਾਲ ਨਾਲ ਵੀ ਗੱਲ ਕਰ ਸਕਦੇ ਹਨ, ਇਸ ਲਈ ਆਉਣ ਵਾਲੇ ਦਿਨਾਂ ‘ਚ ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ ਦੇਖਣ ਨੂੰ ਮਿਲ ਸਕਦਾ ਹੈ।

ਜ਼ਿਕਰਯੋਗ ਹੈ ਕਿ ਇਸ ਵੇਲੇ ਪੰਜਾਬ ਮੰਤਰੀ ਮੰਡਲ ਵਿੱਚ 15 ਮੰਤਰੀ ਹਨ। ਇਨ੍ਹਾਂ ਵਿੱਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਬਲਜੀਤ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਡਾ: ਬਲਬੀਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਚੇਤਨ ਸਿੰਘ ਜੌੜਾਮਾਜਰਾ, ਡਾ. ਅਨਮੋਲ ਗਗਨ ਮਾਨ, ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਸ਼ਾਮਲ ਹਨ।

ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸਿਰਫ਼ 3 ਸੀਟਾਂ ਹੀ ਜਿੱਤ ਸਕੀ ਹੈ। ਚੋਣ ਨਤੀਜਿਆਂ ਦੌਰਾਨ ਆਪ ਦੇ 4 ਮੰਤਰੀਆਂ ਅਤੇ 3 ਵਿਧਾਇਕਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

Leave a Reply

Your email address will not be published. Required fields are marked *