Breaking News
Smart Media Dashmesh Mohali Walk Smart Media Insurance Point Hardev Singh Ubha

ਖੰਨਾ ‘ਚ ਯਾਤਰੀਆਂ ਨਾਲ ਭਰੀ ਬੱਸ ਨੂੰ ਟਰਾਲੇ ਨੇ ਮਾਰੀ ਟੱਕਰ, 30 ਲੋਕ ਜ਼ਖਮੀ

ਖੰਨਾ, 14 ਜੂਨ, ਪੰਜਾਬੀ ਦੁਨੀਆ ਬਿਊਰੋ:

ਖੰਨਾ ਵਿੱਚ ਜੀਟੀ ਰੋਡ ’ਤੇ ਅੱਧੀ ਰਾਤ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਇੱਥੇ ਬਿਹਾਰ ਅਤੇ ਯੂ.ਪੀ. ਤੋਂ ਮਜ਼ਦੂਰਾਂ ਨੂੰ ਲੈ ਕੇ ਜਾ ਆ ਰਹੀ ਬੱਸ ਨੂੰ ਇੱਕ ਤੇਜ਼ ਰਫਤਾਰ ਟਰਾਲੇ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਕਰੀਬ 150 ਮੀਟਰ ਦੂਰ ਜਾ ਕੇ ਬਿਜਲੀ ਦੇ ਟਰਾਂਸਫਾਰਮਰ ਨਾਲ ਟਕਰਾ ਗਈ। ਹਾਦਸੇ ਵਿੱਚ ਕਰੀਬ 30 ਮਜ਼ਦੂਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਕੁਝ ਔਰਤਾਂ ਤੇ ਬੱਚੇ ਵੀ ਸ਼ਾਮਲ ਸਨ ਅਤੇ ਉਹਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਖੰਨਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਪੰਜਾਬ ਵਿੱਚ ਝੋਨੇ ਦੀ ਬਿਜਾਈ ਲਈ ਬਿਹਾਰ-ਯੂ.ਪੀ. ਤੋਂ ਬੱਸ ਰਾਹੀਂ ਕਰੀਬ 65 ਮਜ਼ਦੂਰ ਆ ਰਹੇ ਸਨ। ਅੱਧੀ ਲੇਬਰ ਨੂੰ ਖੰਨਾ ਵਿਚ ਉਤਾਰਨਾ ਪਿਆ। ਰਾਤ ਕਰੀਬ 12.30 ਵਜੇ ਜੀਟੀ ਰੋਡ ‘ਤੇ ਗੁਰੂ ਅਮਰਦਾਸ ਮਾਰਕੀਟ ਦੇ ਸਾਹਮਣੇ ਕੱਟ ‘ਤੇ ਬੱਸ ਰੁਕੀ। ਕੁਝ ਮਜ਼ਦੂਰ ਹੇਠਾਂ ਉਤਰੇ ਹੀ ਸਨ ਕਿ ਤੇਜ਼ ਰਫ਼ਤਾਰ ਟਰਾਲੇ ਨੇ ਆ ਕੇ ਬੱਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ। ਇਸ ਤੋਂ ਬਾਅਦ ਬੱਸ ਟਰਾਂਸਫਾਰਮਰ ਨਾਲ ਟਕਰਾ ਗਈ ਤੇ ਜ਼ਬਰਦਸਤ ਧਮਾਕਾ ਹੋਇਆ।

Leave a Reply

Your email address will not be published. Required fields are marked *