Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸਮੇਤ ਪੰਜਾਬ ਵਿੱਚ ਤਿੰਨ ਵਿਧਾਨ ਸਭਾ ਸੀਟਾਂ ਹੋਈਆਂ ਖਾਲੀ

ਚੰਡੀਗੜ੍ਹ, 14 ਜੂਨ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਉਹ ਲੁਧਿਆਣਾ ਤੋਂ ਚੋਣ ਜਿੱਤੇ ਹਨ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ‘ਆਪ’ ਆਗੂ ਰਾਜ ਕੁਮਾਰ ਚੱਬੇਵਾਲ ਵੀ ਅਸਤੀਫੇ ਦੇ ਚੁੱਕੇ ਹਨ।

ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤਿੰਨਾਂ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ ਕਰ ਲਏ ਹਨ। ਇਸ ਨਾਲ ਪੰਜਾਬ ਵਿੱਚ ਤਿੰਨ ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ ਹਨ।

ਇਸ ਤੋਂ ਇਲਾਵਾ ਇਹ ਵੀ ਉਮੀਦ ਹੈ ਕਿ ਹਲਕਾ ਸੰਗਰੂਰ ਤੋਂ ਲੋਕ ਸਭਾ ਚੋਣ ਜਿੱਤੇ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਵੀ ਜਲਦੀ ਹੀ ਅਸਤੀਫਾ ਦੇ ਦੇਣਗੇ। ਵਿਧਾਨ ਸਭਾ ਸਪੀਕਰ ਨੇ ਰਾਜਾ ਵੜਿੰਗ ਨੂੰ ਉਨ੍ਹਾਂ ਦੀ ਨਵੇਂ ਰਾਜਨੀਤਿਕ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ। ਨਾਲ ਉਹਨਾਂ ਰਾਜਾ ਵੜਿੰਗ ਨੂੰ ਪੰਜਾਬ ਦੇ ਮੁੱਦੇ ਦੇਸ਼ ਦੀ ਪਾਰਲੀਮੈਂਟ ਵਿੱਚ ਉਠਾਉਣ ਦੀ ਗੱਲ ਕਹੀ।

Leave a Reply

Your email address will not be published. Required fields are marked *