Breaking News
Smart Media Dashmesh Insurance Point

‘ਆਪ’ ਵਿਧਾਇਕ ਦੇ ਦਫ਼ਤਰ ‘ਚੋਂ AC, ਪੱਖੇ ਸਮੇਤ ਹੋਰ ਸਾਮਾਨ ਚੋਰੀ

ਤਰਨਤਾਰਨ, 15 ਜੂਨ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ‘ਚ ਚੋਰਾਂ ਅਤੇ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਬਿਨਾਂ ਕਿਸੇ ਡਰ-ਭੈਅ ਤੋਂ ਚੋਰੀਆਂ ਨੂੰ ਅੰਜਾਮ ਦੇ ਰਹੇ ਹਨ। ਅਜਿਹੀ ਇਕ ਘਟਨਾ ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ ਵਾਪਰੀ, ਜਿਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ਵਿੱਚ ਚੋਰਾਂ ਨੇ ਦਫ਼ਤਰ ਦੇ ਤਿੰਨ ਏ.ਸੀ., ਪੱਖੇ, ਕੁਰਸੀਆਂ ਅਤੇ ਇੱਥੋਂ ਤੱਕ ਕਿ ਤਾਰਾਂ ਵੀ ਚੋਰੀ ਕਰ ਲਈਆਂ। ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਉਹ ਵੀ ਹੈਰਾਨ ਰਹਿ ਗਏ। ਫਿਲਹਾਲ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ‘ਚ ਕੰਮ ਕਰਦੇ ਮੁਲਾਜ਼ਮਾਂ ਨੇ ਦੱਸਿਆ ਕਿ ਚੋਰ ਕਦੋਂ ਦਫ਼ਤਰ ‘ਚ ਆ ਗਏ, ਇਸ ਦਾ ਕੋਈ ਪਤਾ ਨਹੀਂ ਪਰ ਦਫ਼ਤਰ ਦਾ ਸਾਰਾ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਗਏ। ਜ਼ਿਕਰਯੋਗ ਹੈ ਕਿ ਵਿਧਾਇਕ ਸੋਹਲ ਦਾ ਦਫ਼ਤਰ ਇੱਥੋਂ ਦੇ ਸਿੰਚਾਈ ਭਵਨ ਵਿੱਚ ਹੈ, ਜੋ ਲੋਕ ਸਭਾ ਚੋਣਾਂ ਦੇ ਜ਼ਾਬਤੇ ਕਾਰਨ ਦੋ ਮਹੀਨਿਆਂ ਤੋਂ ਬੰਦ ਸੀ।

ਇਸ ਦੌਰਾਨ ਮੌਕੇ ’ਤੇ ਪਹੁੰਚੇ ਪੁਲੀਸ ਅਧਿਕਾਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਭਾਵੇਂ ਦਫ਼ਤਰ ਵਿੱਚ ਸੀਸੀਟੀਵੀ ਨਹੀਂ ਲੱਗੇ ਹੋਏ ਹਨ ਪਰ ਵਿਧਾਇਕ ਦੇ ਦਫ਼ਤਰ ਦੇ ਬਾਹਰ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *