
ਪੱਟੀ, 16 ਜੂਨ, ਪੰਜਾਬੀ ਦੁਨੀਆ ਬਿਊਰੋ:
ਪੱਟੀ ਸ਼ਹਿਰ ਦੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਇਕ ਨੌਜਵਾਨ ਸੁਖਮਨਪਾਲ ਸਿੰਘ ਦੀ ਭੇਦਭਰੇ ਹਾਲਾਤਾਂ ’ਚ ਮੌਤ ਹੋ ਗਈ ਹੈ।
ਮ੍ਰਿਤਕ ਨੋਜਵਾਨ ਦੇ ਤਾਏ ਰਜਵੰਤ ਸਿੰਘ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਆਪਣੇ 3 ਹੋਰ ਦੋਸਤਾਂ ਨਾਲ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਗਿਆ ਸੀ। ਜਦ ਉਹ ਸ੍ਰੀ ਹੇਮਕੁੰਟ ਸਾਹਿਬ ਤੋਂ ਕਰੀਬ 300 ਕੁ ਮੀਟਰ ਦੂਰੀ ‘ਤੇ ਸੀ ਤਾਂ ਉਸ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖਬਰ ਮਿਲੀ। ਪਰਿਵਾਰਕ ਮੈਂਬਰਾਂ ਮੁਤਾਬਿਕ ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਨਾਲ ਉਨ੍ਹਾਂ ਦੀ ਫੋਨ ‘ਤੇ ਗੱਲ ਚੱਲ ਰਹੀ ਹੈ, ਪਰ ਸੁਖਮਨਪਾਲ ਸਿੰਘ ਦੇ ਬਾਕੀ ਸਾਥੀਆਂ ਨਾਲ ਉਨ੍ਹਾਂ ਦੀ ਗੱਲ ਨਹੀਂ ਹੋ ਰਹੀ।
ਸੁਖਮਨਪਾਲ ਸਿੰਘ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਲਈ ਪਰਿਵਾਰਕ ਮੈਂਬਰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋ ਗਏ ਹਨ।