
ਚੰਡੀਗੜ੍ਹ, 18 ਜੂਨ, ਪੰਜਾਬੀ ਦੁਨੀਆ ਬਿਊਰੋ :
ਬਰਨਾਲਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੀਤ ਹੇਅਰ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਜਿੱਤੇ ਹਨ ਤੇ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਨੇ ਵਿਧਾਇਕੀ ਛੱਡ ਦਿੱਤੀ ਹੈ।
ਉਨ੍ਹਾਂ ਨੇ ਆਪਣਾ ਅਸਤੀਫਾ ਵਿਧਾਨ ਸਭਾ ਦੇ ਕੁਲਤਾਰ ਸਿੰਘ ਸਪੀਕਰ ਨੂੰ ਭੇਜ ਦਿੱਤਾ ਹੈ। ਮੀਤ ਹੇਅਰ ਦੇ ਅਸਤੀਫੇ ਤੋਂ ਬਾਅਦ ਬਰਨਾਲਾ ਵਿਧਾਨ ਸਭਾ ਸੀਟ ਉਤੇ ਚੋਣ ਕਮਿਸਨ ਵੱਲੋਂ ਅਗਾਮੀ ਜਿਮਨੀ ਚੋਣ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਗਿੱਦੜਬਾਹਾ ਹਲਕੇ ਤੋਂ, ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ‘ਆਪ’ ਆਗੂ ਰਾਜ ਕੁਮਾਰ ਚੱਬੇਵਾਲ ਵੀ ਅਸਤੀਫੇ ਦੇ ਚੁੱਕੇ ਹਨ।