Breaking News
Smart Media Dashmesh Mohali Walk Smart Media Insurance Point Hardev Singh Ubha

ਪ੍ਰਸ਼ਾਸਨ ਵੱਲੋਂ ਫਰਨੀਚਰ ਮਾਰਕੀਟ ਨੂੰ ਹਟਾਉਣ ਦਾ ਹੁਕਮ ਜਾਰੀ

ਕਿਸੇ ਕੀਮਤ ਉਤੇ ਨਹੀਂ ਟੁੱਟਣਗੇ ਦੇਵਾਂਗੇ ਫਰਨੀਚਰ ਮਾਰਕੀਟ : ਮੇਅਰ ਕੁਲਦੀਪ ਕੁਮਾਰ

ਚੰਡੀਗੜ੍ਹ, 23 ਜੂਨ, ਪੰਜਾਬੀ ਦੁਨੀਆ ਬਿਊਰੋ:

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਸੈਕਟਰ 53 ਸਥਿਤ ਫ਼ਰਨੀਚਰ ਮਾਰਕੀਟ ਨੂੰ ਢਾਹੁਣ/ਹਟਾਉਣ ਦਾ ਹੁਕਮ ਜਾਰੀ ਕੀਤਾ ਹੈ। ਕੁਲੈਕਟਰ ਵਲੋਂ ਜਾਰੀ ਨੋਟਿਸ ’ਚ ਕਿਹਾ ਗਿਆ ਹੈ ਕਿ ਪਿੰਡ ਬਡਹੇੜੀ ਦੀ ਜ਼ਮੀਨ ’ਤੇ ਗ਼ੈਰ-ਕਾਨੂੰਨੀ ਬਣੀ ਫਰਨੀਚਰ ਮਾਰਕੀਟ ਦੀ ਇਸ ਜ਼ਮੀਨ ਨੂੰ ਚੰਡੀਗੜ੍ਹ ਦੇ ਫੇਜ਼ 3 ਸੈਕਟਰਾਂ ਦੇ ਵਿਕਾਸ ਲਈ ਜਨਤਕ ਉਦੇਸ਼ ਲਈ ਐਕੁਆਇਰ ਕੀਤਾ ਗਿਆ ਸੀ। 

ਨੋਟਿਸ ਅਨੁਸਾਰ ਹਾਈਕੋਰਟ ਨੇ 29.09.2023 ਨੂੰ ਇਸ ਜ਼ਮੀਨ ’ਤੇ ਕਬਜ਼ਾ ਕਰੀ ਬੈਠੇ ਪਟੀਸ਼ਨਕਰਤਾਵਾਂ ਦੀਆਂ ਪਟੀਸ਼ਨਾਂ ਦਾ ਨਿਪਟਾਰਾ ਕਰ ਦਿਤਾ ਸੀ। ਨੋਟਿਸ ’ਚ ਕਬਜ਼ਾਕਾਰਾਂ ਨੂੰ 28 ਜੂਨ 2024 ਤੱਕ ਆਪਣੇ ਪੱਧਰ ’ਤੇ ਸਰਕਾਰੀ ਜ਼ਮੀਨ ਤੋਂ ਗੈਰ-ਕਾਨੂੰਨੀ ਢਾਂਚੇ ਨੂੰ ਢਾਹੁਣ/ਹਟਾਉਣ ਅਤੇ ਜ਼ਮੀਨ ਨੂੰ ਬਿਨਾਂ ਕਿਸੇ ਬੋਝ ਦੇ ਬਹਾਲ ਕਰਨ ਲਈ ਕਿਹਾ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਅਜਿਹਾ ਨਾ ਕਰਨ ਦੀ ਸੂਰਤ ’ਚ ਕੁਲੈਕਟਰ ਦਫਤਰ ਵਲੋਂ ਇਸ ਨੂੰ ਢਾਹਿਆ/ਹਟਾਇਆ ਜਾਵੇਗਾ ਅਤੇ ਮਾਰਕੀਟ ਵਿਚ ਬਣੀਆਂ ਦੁਕਾਨਾਂ ਢਾਹੁਣ ਦੇ ਖਰਚੇ ਕਬਜ਼ਾਕਾਰਾਂ ਕੋਲੋਂ ਵਸੂਲ ਕੀਤੇ ਜਾਣਗੇ ਅਤੇ ਉਨ੍ਹਾਂ ਵਿਰੁਧ ਕਾਨੂੰਨ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

ਦੂਜੇ ਪਾਸੇ ਨਗਰ ਨਿਗਮ ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਕਿਹਾ ਹੈ ਕਿ ਫਰਨੀਚਰ ਮਾਰਕੀਟ ਨੂੰ ਕਿਸੇ ਵੀ ਕੀਮਤ ਉਤੇ ਢਾਹੁਣ ਨਹੀਂ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜਦੋਂ ਤੋਂ ਇੰਡੀਆ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਜੀ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਜਿੱਤ ਹਾਸਲ ਕੀਤੀ ਹੈ, ਉਦੋਂ ਤੋਂ ਹੀ ਪ੍ਰਸ਼ਾਸਨ ਵੱਲੋਂ ਤਾਨਾਸ਼ਾਹੀ ਰਵੱਈਆ ਅਪਣਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਧਾਰਮਿਕ ਸਥਾਨਾਂ ਨੂੰ ਵੀ ਤੋੜਨ ਦਾ ਹੁਕਮ ਜਾਰੀ ਕੀਤਾ ਗਿਆ ਸੀ, ਜਿਸ ਤੋਂ ਪਤਾ ਲੱਗਦਾ ਹੈ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਬੁਖਲਾਇਆ ਹੋਇਆ ਹੈ।

Leave a Reply

Your email address will not be published. Required fields are marked *