Breaking News
Smart Media Dashmesh Insurance Point

ਕੇਜਰੀਵਾਲ ਨੂੰ ਝਟਕਾ: ਸੁਪਰੀਮ ਕੋਰਟ ਵੱਲੋਂ ਅੰਤ੍ਰਿਮ ਰਿਹਾਈ ‘ਤੇ ਲੱਗੀ ਰੋਕ ਹਟਾਉਣ ਤੋਂ ਇਨਕਾਰ

ਨਵੀਂ ਦਿੱਲੀ, 24 ਜੂਨ, ਪੰਜਾਬੀ ਦੁਨੀਆ ਬਿਊਰੋ:

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ‘ਤੇ ਲੱਗੀ ਅੰਤ੍ਰਿਮ ਰੋਕ ਨੂੰ ਹਟਾਉਣ ਤੋਂ ਮਾਣਯੋਗ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਕਿਹਾ ਹੈ ਕਿ ਸਾਨੂੰ ਦਿੱਲੀ ਹਾਈਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਜੇਕਰ ਹਾਈਕੋਰਟ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ ਤਾਂ ਸਾਡੇ ਲਈ ਇਸ ਵਿੱਚ ਦਖਲ ਦੇਣਾ ਠੀਕ ਨਹੀਂ ਜਾਪਦਾ ਅਤੇ ਅਗਲੀ ਸੁਣਵਾਈ ਬੁੱਧਵਾਰ ਨੂੰ ਕਰਨ ਦੀ ਗੱਲ ਆਖੀ। ਏਐਸਜੀ ਰਾਜੂ ਨੇ ਕਿਹਾ ਕਿ ਮੰਗਲਵਾਰ ਤੱਕ ਹਾਈ ਕੋਰਟ ਦਾ ਫੈਸਲਾ ਆਉਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਹਾਈਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਰਿਹਾਈ ‘ਤੇ ਲਾਈ ਗਈ ਅੰਤਰਿਮ ਰੋਕ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ। ਕੇਜਰੀਵਾਲ ਦੀ ਵੱਲੋਂ ਪੇਸ਼ ਹੋਏ ਐਡਵੋਕੇਟ ਅਭਿਸ਼ੇਕ ਸਿੰਘਵੀ ਨੇ ਸੁਪਰੀਮ ਕੋਰਟ ਨੂੰ ਈਡੀ ਮਾਮਲੇ ‘ਚ ਜ਼ਮਾਨਤ ਦੇ ਹੁਕਮ ‘ਤੇ ਹਾਈਕੋਰਟ ਦੇ ਸਟੇਅ ਨੂੰ ਹਟਾਉਣ ਦੀ ਬੇਨਤੀ ਕੀਤੀ ਸੀ। ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੇਕਰ ਉਹ ਹਾਈਕੋਰਟ ਦੇ ਹੁਕਮਾਂ ਦੇ ਖਿਲਾਫ ਕੇਜਰੀਵਾਲ ਦੀ ਪਟੀਸ਼ਨ ‘ਤੇ ਕੋਈ ਆਦੇਸ਼ ਦਿੰਦੇ ਹਨ ਤਾਂ ਇਹ ਕੇਸ ਨਾਲ ਪੱਖਪਾਤ ਹੋਵੇਗਾ।

Leave a Reply

Your email address will not be published. Required fields are marked *