Breaking News
Smart Media Dashmesh Insurance Point

ਸਪੀਕਰ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

ਚੰਡੀਗੜ੍ਹ, 25 ਜੂਨ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ।ਬਾਬਾ ਬੰਦਾ ਸਿੰਘ ਬਹਾਦਰ ਦੀ ਸਦੀਵੀ ਵਿਰਾਸਤ ਅਤੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਨਿਆਂ ਅਤੇ ਸਸ਼ਕਤੀਕਰਨ ਪ੍ਰਤੀ ਅਟੁੱਟ ਵਚਨਬੱਧਤਾ ਕਾਰਨ ਬਾਬਾ ਬੰਦਾ ਸਿੰਘ ਬਹਾਦਰ ਦਾ ਸਿੱਖ ਇਤਿਹਾਸ ਵਿੱਚ ਇੱਕ ਸਤਿਕਾਰਤ ਮੁਕਾਮ ਹੈ।

ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੇ ਜੀਵਨ ਦੌਰਾਨ ਹਾਸ਼ੀਏ ’ਤੇ ਪਏ ਲੋਕਾਂ ਨੂੰ ਉੱਚਾ ਚੁੱਕਣ ਅਤੇ ਗਰੀਬਾਂ ਦੇ ਸਸ਼ਕਤੀਕਰਨ ਲਈ ਮਿਸਾਲੀ ਕੁਰਬਾਨੀਆਂ ਅਤੇ ਅਣਥੱਕ ਯਤਨ ਕੀਤੇ।ਸ. ਸੰਧਵਾਂ ਨੇ ਕਿਹਾ ਕਿ ਸਾਢੇ ਤਿੰਨ ਸਦੀਆਂ ਬਾਅਦ ਵੀ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਰਾਸਤ ਲੱਖਾਂ ਲੋਕਾਂ ਦੇ ਦਿਲਾਂ ਵਿੱਚ ਜਿਉਂਦੀ ਹੈ ਅਤੇ ਉਨ੍ਹਾਂ ਦੀ ਹਿੰਮਤ, ਦਿਲੇਰੀ ਅਤੇ ਸਮਰਪਣ ਪੀੜ੍ਹੀ ਦਰ ਪੀੜ੍ਹੀ ਪ੍ਰੇਰਣਾ ਦਿੰਦਾ ਰਹੇਗਾ।

ਸੂਬੇ ਦੇ ਲੋਕਾਂ ਨੂੰ ਸਾਡੇ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਆਓ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਦਰਸਾਈਆਂ ਕਦਮਾਂ-ਕੀਮਤਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਆਪਣੇ ਜੀਵਨ ’ਚ ਕਾਇਮ ਰੱਖਣ ਦਾ ਯਤਨ ਕਰੀਏ।

Leave a Reply

Your email address will not be published. Required fields are marked *