Breaking News
Dashmesh GS Electricals Verka Smart Media Insurance Point Tav Prasad

ਦਿੱਲੀ ਹਵਾਈ ਅੱਡੇ ਦੀ ਛੱਤ ਦਾ ਹਿੱਸਾ ਡਿੱਗਾ, ਇਕ ਦੀ ਮੌਤ, 6 ਲੋਕ ਜ਼ਖਮੀ

20 ਤੋਂ ਵੱਧ ਉਡਾਣਾਂ ਪ੍ਰਭਾਵਿਤ; ਕਈ ਵਾਹਨ ਨੁਕਸਾਨੇ ਗਏ

ਨਵੀਂ ਦਿੱਲੀ, 28 ਜੂਨ, ਪੰਜਾਬੀ ਦੁਨੀਆ ਬਿਊਰੋ :

ਦਿੱਲੀ ‘ਚ ਸਵੇਰ ਤੋਂ ਹੋ ਰਹੀ ਭਾਰੀ ਬਾਰਿਸ਼ ਦੌਰਾਨ ਸ਼ੁੱਕਰਵਾਰ ਸਵੇਰੇ ਇੰਦਰਾ ਗਾਂਧੀ ਹਵਾਈ ਅੱਡੇ ਦੇ ਟਰਮੀਨਲ 1 ਦੀ ਛੱਤ ਡਿੱਗ ਗਈ। ਹਾਦਸੇ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਦਿੱਲੀ ਫਾਇਰ ਸਰਵਿਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਘਟਨਾ ‘ਚ 6 ਲੋਕ ਜ਼ਖਮੀ ਹੋ ਗਏ ਜਿਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਕਈ ਵਾਹਨ ਵੀ ਹਾਦਸੇ ਦੀ ਲਪੇਟ ਵਿੱਚ ਆ ਗਏ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ। ਦਿੱਲੀ ਫਾਇਰ ਸਰਵਿਸ ਵੱਲੋਂ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ। ਹਾਦਸੇ ਕਾਰਨ 20 ਤੋਂ ਵੱਧ ਉਡਾਣਾਂ ਪ੍ਰਭਾਵਿਤ ਹੋਈਆਂ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਛੱਤ ਦੀਆਂ ਚਾਦਰਾਂ ਤੋਂ ਇਲਾਵਾ, ਸਪੋਰਟ ਬੀਮ ਵੀ ਡਿੱਗ ਗਏ, ਜਿਸ ਨਾਲ ਟਰਮੀਨਲ ਦੇ ਪਿਕ-ਅੱਪ ਅਤੇ ਡਰਾਪ ਖੇਤਰ ਵਿੱਚ ਖੜ੍ਹੀਆਂ ਕਾਰਾਂ ਨੂੰ ਨੁਕਸਾਨ ਪਹੁੰਚਿਆ।

ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ ਕਿਹਾ ਕਿ ਮੈਂ ਨਿੱਜੀ ਤੌਰ ‘ਤੇ ਇਸ ਦੀ ਨਿਗਰਾਨੀ ਕਰ ਰਿਹਾ ਹਾਂ ਅਤੇ ਬਚਾਅ ਕਾਰਜ ਚੱਲ ਰਹੇ ਹਨ। ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਟਰਮੀਨਲ-1 ‘ਤੇ ਮੌਜੂਦ ਸਾਰੇ ਯਾਤਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Leave a Reply

Your email address will not be published. Required fields are marked *