Breaking News
Smart Media Dashmesh Insurance Point

ਕੰਗਨਾ ਨੂੰ ‘ਥੱਪੜ’ ਮਾਰਨ ਵਾਲੀ CISF ਜਵਾਨ ਕੁਲਵਿੰਦਰ ਕੌਰ ਦਾ ਬੰਗਲੁਰੂ ਕੀਤਾ ਤਬਾਦਲਾ

ਨਵੀਂ ਦਿੱਲੀ, 3 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਚੰਡੀਗੜ੍ਹ ਏਅਰਪੋਰਟ ‘ਤੇ ਅਦਾਕਾਰਾ ਤੋਂ ਸਿਆਸਤਦਾਨ ਬਣੀ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਦੀ ਮੁਲਾਜ਼ਮ ਕੁਲਵਿੰਦਰ ਕੌਰ ਦਾ ਤਬਾਦਲਾ ਬੈਂਗਲੁਰੂ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਕੁਲਵਿੰਦਰ ਕੌਰ ਨੂੰ ਪਹਿਲਾਂ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ, ਉਸ ਨੂੰ ਬਹਾਲ ਕਰ ਦਿੱਤਾ ਗਿਆ ਹੈ ਅਤੇ ਇਸਦੇ ਨਾਲ ਹੀ ਉਸ ਨੂੰ ਤੁਰੰਤ ਡਿਊਟੀ ‘ਤੇ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਦੱਸਣਯੋਗ ਹੈ ਕਿ ਬੀਤੀ 7 ਜੂਨ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਸੁਰੱਖਿਆ ਜਾਂਚ ਦੌਰਾਨ ਕੰਗਨਾ ਰਣੌਤ ਅਤੇ ਸੀਆਈਐਸਐਫ ਕਾਂਸਟੇਬਲ ਕੁਲਵਿੰਦਰ ਕੌਰ ਵਿਚਾਲੇ ਜ਼ੁਬਾਨੀ ਬਹਿਸ ਹੋਈ ਸੀ। ਜਿਸ ਦੌਰਾਨ ਝਗੜਾ ਵਧ ਗਿਆ ਅਤੇ ਕੁਲਵਿੰਦਰ ਕੌਰ ਨੇ ਰਣੌਤ ਨੂੰ ਥੱਪੜ ਮਾਰ ਦਿੱਤਾ। ਕੁਲਵਿੰਦਰ ਕੌਰ ਨੇ ਬਾਅਦ ਵਿੱਚ ਦੱਸਿਆ ਸੀ ਕਿ ਉਹ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਵੱਲੋਂ ਪੰਜਾਬੀ ਔਰਤਾਂ ਬਾਰੇ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਅਤੇ ਚੰਡੀਗੜ੍ਹ ‘ਤੇ ਦੌਰਾਨ ਕੰਗਨਾ ਵਲੋਂ ਫਿਰ ਉਸ ਨਾਲ ਬਹਿਸਬਾਜ਼ੀ ਕੀਤੀ ਤੇ ਅਪਸ਼ਬਦ ਬੋਲੇ, ਜਿਸ ਕਾਰਨ ਉਹ ਭੜਕ ਗਈ ਸੀ।

ਦੱਸ ਦੇਈਏ ਕਿ ਕਾਂਸਟੇਬਲ ਕੁਲਵਿੰਦਰ ਕੌਰ ਪੰਜਾਬ ਦੇ ਸੁਲਤਾਨਪੁਰ ਲੋਧੀ ਦੀ ਰਹਿਣ ਵਾਲੀ ਹੈ ਅਤੇ ਪਿਛਲੇ ਦੋ ਸਾਲਾਂ ਤੋਂ ਚੰਡੀਗੜ੍ਹ ਹਵਾਈ ਅੱਡੇ ‘ਤੇ ਸੇਵਾ ਨਿਭਾ ਰਹੀ ਸੀ। ਉਸ ਦਾ ਵਿਆਹ ਸੀਆਈਐਸਐਫ ਦੇ ਇੱਕ ਹੋਰ ਜਵਾਨ ਨਾਲ ਹੋਇਆ ਹੈ ਅਤੇ ਉਨ੍ਹਾਂ ਦੇ ਦੋ ਬੱਚੇ ਹਨ।

Leave a Reply

Your email address will not be published. Required fields are marked *