Breaking News
Smart Media Dashmesh Mohali Walk Smart Media Insurance Point Hardev Singh Ubha

ਅੰਮ੍ਰਿਤਪਾਲ ਸਿੰਘ ਐਮ.ਪੀ. ਵਜੋਂ ਜਲਦ ਚੁੱਕਣਗੇ ਸਹੁੰ, ਮਿਲੀ ਪੈਰੋਲ

ਚੰਡੀਗੜ੍ਹ, 3 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ 

‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਚਾਰ ਦਿਨ ਦੀ ਪੈਰੋਲ ਮਿਲੀ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਸ਼੍ਰੀ ਘਮਸ਼ਿਆਮ ਥੋਰੀ ਨੇ ਇੱਕ ਸੰਖੇਪ ਬਿਆਨ ਵਿੱਚ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਪੁਸ਼ਟੀ ਕਰਦੇ ਹੋਏ ਕਿਹਾ, “ਸ਼੍ਰੀ ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ਦੇ ਨਾਲ 5 ਜੁਲਾਈ ਤੋਂ ਸ਼ੁਰੂ ਹੋ ਕੇ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਦਿੱਤੀ ਗਈ ਹੈ, ਜਿਸ ਬਾਰੇ ਜੇਲ੍ਹ ਸੁਪਰਡੈਂਟ ਡਿਬਰੂਗੜ੍ਹ ਨੂੰ ਸੂਚਿਤ ਕੀਤਾ ਗਿਆ ਹੈ।” ਫਰੀਦਕੋਟ ਤੋਂ ਆਜ਼ਾਦ ਐਮ.ਪੀ. ਸਰਬਜੀਤ ਸਿੰਘ ਖਾਲਸਾ ਨੇ ਦੱਸਿਆ ਹੈ ਕਿ ਸਪੀਕਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਆਗਿਆ ਦੇ ਦਿੱਤੀ ਹੈ ਅਤੇ ਅੰਮ੍ਰਿਤਪਾਲ ਸਿੰਘ ਹੁਣ 5 ਜੁਲਾਈ ਨੂੰ ਐਮਪੀ ਵਜੋਂ ਸਹੁੰ ਚੁੱਕਣਗੇ।

ਦੱਸਣਯੋਗ ਹੈ ਕਿ ਅਜ਼ਾਦ ਉਮੀਦਵਾਰ ਵਜੋਂ ਅੰਮ੍ਰਿਤਪਾਲ ਸਿੰਘ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ ਹਰਾਉਣ ਤੋਂ ਬਾਅਦ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਜਿੱਤ ਪ੍ਰਾਪਤ ਕੀਤੀ ਸੀ। ਅੰਮ੍ਰਿਤਪਾਲ 1 ਲੱਖ 97 ਹਜ਼ਾਰ 120 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਉਸ ਨੂੰ 4,04,430 ਵੋਟਾਂ ਪਈਆਂ ਜਦੋਂ ਕਿ ਕੁਲਬੀਰ ਜ਼ੀਰਾ ਨੂੰ 2,07,310 ਵੋਟਾਂ ਮਿਲੀਆਂ। 

Leave a Reply

Your email address will not be published. Required fields are marked *