Breaking News
Smart Media Dashmesh Mohali Walk Smart Media Insurance Point Hardev Singh Ubha

ਅਧਿਆਪਕਾਂ ਦੀ ਸੀਨੀਆਰਤਾ ਸੂਚੀ ਦੀਆਂ ਤਰੁੱਟੀਆਂ ਨੂੰ ਤੁਰੰਤ ਸੋਧਿਆ ਜਾਵੇ : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ

ਵਿਭਾਗੀ ਟੈਸਟ, ਲੈਕਚਰਾਰਾਂ ਦੇ ਵਿੱਤੀ ਮਸਲੇ ਅਤੇ ਬਿਨਾਂ ਸਹਿਮਤੀ ਦੇ ਬਦਲੀਆਂ ਆਦਿ ਨੂੰ ਰੱਦ ਦੀ ਕੀਤੀ ਮੰਗ

ਮੋਹਾਲੀ, 8 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵੱਲੋਂ ਪ੍ਰਧਾਨ ਸੰਜੀਵ ਕੁਮਾਰ ਦੀ ਅਗਵਾਈ ਵਿਚ ਵੱਲੋਂ ਵੱਖ ਵੱਖ ਜ਼ਿਲ੍ਹਿਆਂ ਦੇ ਲੈਕਚਰਾਰ ਮਿਲਣੀ ਦੀ ਲੜੀ ਵਿੱਚ ਬੀਤੀ ਕੱਲ੍ਹ ਐਸਏਐੱਸ ਨਗਰ ਜ਼ਿਲ੍ਹੇ ਦੇ ਲੈਕਚਰਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਲੈਕਚਰਾਰ ਯੂਨੀਅਨ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਉਣ ਦੇ ਨਾਲ਼-ਨਾਲ਼ ਉੱਥੇ ਹਾਜਰ ਲੈਕਚਰਾਰਾਂ ਪਾਸੋਂ ਉਹਨਾਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਅਤੇ ਜ਼ਮੀਨੀ ਪੱਧਰ ਦੇ ਹਾਲਾਤਾਂ ਬਾਰੇ ਗੱਲਬਾਤ ਕੀਤੀ ਗਈ।

ਇਹਨਾਂ ਮੀਟਿੰਗਾਂ ਤੋਂ ਬਾਅਦ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 740 ਦੇ ਕਰੀਬ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖ਼ਾਲੀ ਹਨ। ਇਸ ਦੇ ਨਾਲ਼ ਹੀ ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਸੀਨੀਆਰਤਾ ਸੂਚੀ ਤਿਆਰ ਕੀਤੀ ਗਈ ਹੈ, ਜਿਸ ਵਿੱਚ ਵੱਡੇ ਪੱਧਰ ਤੇ ਤਰੁੱਟੀਆਂ ਪਾਈਆਂ ਗਈਆਂ ਹਨ। ਮੋਹਾਲੀ ਜ਼ਿਲ੍ਹੇ ਦੇ ਸਕੱਤਰ ਸ. ਭੁਪਿੰਦਰਪਾਲ ਸਿੰਘ ਨੇ ਕਿਹਾ ਕਿ ਮਾਸਟਰ ਕਾਡਰ ਦੀ ਸੀਨੀਆਰਤਾ ਸੂਚੀ ਦੀਆਂ ਤਰੁੱਟੀਆਂ ਕਾਰਨ ਹਜ਼ਰਾਂ ਦੀ ਗਿਣਤੀ ਵਿੱਚ ਲੈਕਚਰਾਰਾਂ ਦੀਆਂ ਅਸਾਮੀਆਂ ਖ਼ਾਲੀ ਹਨ, ਜਿਸ ਕਾਰਨ ਵਿਦਿਆਰਥੀਆਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ।

ਸੂਬਾ ਪ੍ਰੈਸ ਸਕੱਤਰ ਸ ਰਣਬੀਰ ਸਿੰਘ ਨੇ ਕਿਹਾ ਕਿ ਇਹਨਾਂ ਮੀਟਿੰਗਾਂ ਵਿੱਚ ਲੈਕਚਰਾਰ ਕਾਡਰ ਦੀਆਂ ਮੁੱਖ ਮੰਗਾਂ ਜਿਵੇਂ ਸੇਵਾ ਨਿਯਮ, ਵਿਭਾਗੀ ਤਰੱਕੀਆਂ, ਵਿਭਾਗੀ ਟੈਸਟ, ਰਿਵਰਸ਼ਨ ਜ਼ੋਨ ਦੀਆਂ ਸਮੱਸਿਆਵਾਂ ਅਤੇ ਵਿੱਤੀ ਮਸਲਿਆਂ ਵਿੱਚ ਜਿਵੇਂ ਪੇਂਡੂ ਭੱਤਾ ਤੇ ਹੋਰ ਭੱਤਿਆਂ ਨਾਲ਼ ਪੈਂਡਿੰਗ ਡੀਏ ਦੀਆਂ ਕਿਸ਼ਤਾਂ ਸੰਬੰਧਿਤ ਸਮੱਸਿਆਵਾਂ ਉੱਤੇ ਵਿਚਾਰ ਚਰਚਾ ਕੀਤੀ ਗਈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਸੀਨੀਅਰਤਾ ਸੂਚੀ ਦੀਆਂ ਤਰੁੱਟੀਆਂ ਨੂੰ ਜਲਦੀ ਤੋਂ ਜਲਦੀ ਸੋਧਿਆ ਜਾਵੇ, ਵਿਭਾਗੀ ਟੈਸਟ ਖ਼ਤਮ ਕੀਤਾ ਜਾਵੇ ਅਤੇ ਲੈਕਚਰਾਰ ਕਾਡਰ ਨਾਲ਼ ਸੰਬੰਧਿਤ ਵਿੱਤੀ ਮਸਲੇ ਹੱਲ ਕੀਤੇ ਜਾਣ। ਉਹਨਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਬਹੁਤ ਸਾਰੇ ਲੈਕਚਰਾਰਾਂ ਦੀਆਂ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾਵਾਂ ਵਿੱਚ ਬਿਨਾਂ ਸਹਿਮਤੀ ਲਏ ਉਹਨਾਂ ਦੀਆਂ ਬਦਲੀਆਂ ਕਰ ਦਿੱਤੀਆਂ ਗਈਆਂ ਹਨ ਜੋ ਕਿ ਸਰਾਸਰ ਬੇਇਨਸਾਫੀ ਹੈ, ਜਿਨ੍ਹਾਂ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕੀਤੇ ਜਾਣ ਅਤੇ ਜੇਕਰ ਜ਼ਰੂਰਤ ਹੈ ਤਾਂ ਲੈਕਚਰਾਰਾ ਦੀ ਸਹਿਮਤੀ ਲੈ ਕੇ ਤੇਨਾਤੀਆਂ ਕੀਤੀਆਂ ਜਾਣ।

ਮੀਟਿੰਗ ਵਿੱਚ ਸ੍ਰੀਮਤੀ ਪਰਮਵੀਰ ਕੌਰ, ਕੁਮਾਰੀ ਨਵਨੀਤ ਕੌਰ, ਸ੍ਰੀਮਤੀ ਖੁਸ਼ਬੀਰ ਕੌਰ, ਸ੍ਰੀਮਤੀ ਹਰਮੀਰ ਕੌਰ, ਸ੍ਰੀਮਤੀ ਜਸਕਰਨਜੀਤ ਕੌਰ, ਸ੍ਰੀਮਤੀ ਬਿਨਾਕਸ਼ੀ ਸੋਢੀ ਆਦਿ ਹਾਜਰ ਸਨ।

Leave a Reply

Your email address will not be published. Required fields are marked *