Breaking News
Dashmesh GS Electricals Verka Smart Media Insurance Point Tav Prasad

ਪ੍ਰਧਾਨ ਤੇ ਹੋਰ ਮੁਲਾਜ਼ਮਾਂ ਦੀ ਮੁਅੱਤਲੀ ਵਿਰੁੱਧ ਭਰਾਤਰੀ ਜਥੇਬੰਦੀਆਂ ਵਲੋਂ ਸਿੱਖਿਆ ਬੋਰਡ ਗੇਟ ‘ਤੇ ਭਰਵੀਂ ਰੋਸ ਰੈਲੀ

ਬੋਰਡ ਮੈਨੇਜਮੈਂਟ ਨੂੰ ਫੈਸਲੇ ਉਤੇ ਤੁਰੰਤ ਵਿਚਾਰ ਕਰਨ ਲਈ ਕਿਹਾ

ਵਿਰੋਧੀ ਧਿਰ (ਨੀਲੇ ਗਰੁੱਪ) ਨੇ ਮੁਲਾਜ਼ਮਾਂ ਨਾਲ ਖੜ੍ਹਨ ਦੀ ਬਜਾਇ ਰੈਲੀ ਦਾ ਕੀਤਾ ਬਾਈਕਾਟ

ਮੋਹਾਲੀ, 8 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਯੂਨੀਅਨ (ਰਜਿ:) ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ, ਰਾਜਿੰਦਰ ਸਿੰਘ ਅਤੇ ਰਣਜੀਤ ਸਿੰਘ ਨੂੰ ਮੁਅੱਤਲ ਕਰਨ ਦੇ ਮਾਮਲੇ ਸਬੰਧੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਭਰਵੀਂ ਗੇਟ ਅਤੇ ਰੋਸ ਰੈਲੀ ਕੀਤੀ ਗਈ। ਜਿਸ ਵਿੱਚ ਬੋਰਡ ਮੁਲਾਜ਼ਮਾਂ ਸਮੇਤ ਰਿਟਾਇਰੀ ਐਸੋਸੀਏਸ਼ਨ ਦੇ ਆਗੂ ਅਤੇ ਵੱਖ-ਵੱਖ ਭਰਾਤਰੀ ਜਥੇਬੰਦੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਨੇ ਬੋਰਡ ਮੈਨੇਜਮੈਂਟ ਉੱਤੇ ਦੋਸ਼ ਲਗਾਉਂਦਿਆਂ ਦੱਸਿਆ ਕਿ ਇਕ ਕਥਿਤ ਸਾਜ਼ਿਸ਼ ਤਹਿਤ ਉਸ ਨੂੰ ਮੁਅੱਤਲ ਕੀਤਾ ਗਿਆ ਹੈ, ਕਿਉਂਕਿ ਉਹ ਪਿਛਲੇ ਲੰਮੇ ਸਮੇਂ ਬੋਰਡ ਮੁਲਾਜ਼ਮਾਂ ਦੀਆਂ ਭੱਖਦੀਆਂ ਮੰਗਾਂ ਸਬੰਧੀ ਅਵਾਜ਼ ਚੁੱਕ ਰਿਹਾ ਹੈ। ਉਹਨਾਂ ਕਿਹਾ ਕਿ ਸੰਯੁਕਤ ਸਕੱਤਰ ਵਲੋਂ ਕੀਤੀ ਗਈ ਜਾਂਚ ਸੱਚ ਤੋਂ ਕੋਹਾਂ ਦੂਰ ਹੈ ਅਤੇ ਉਸ ਉਪਰ ਲਗਾਏ ਦੋਸ਼ ਬਿਲਕੁੱਲ ਝੂਠ ਦਾ ਪੁਲੰਦਾ ਹਨ। ਉਹਨਾਂ ਇਹ ਵੀ ਐਲਾਨ ਕੀਤਾ ਕਿ ਇਸ ਕੇਸ ਦੀ ਕਿਸੇ ਨਿਰਪੱਖ ਏਜੰਸੀ ਤੋਂ ਜਾਂਚ ਕਰਵਾਈ ਜਾਵੇ, ਜੇਕਰ ਮੇਰੀ ਇਸ ਕੇਸ ਵਿੱਚ ਇੱਕ ਪ੍ਰਤੀਸ਼ਤ ਵੀ ਸ਼ਮੂਲੀਅਤ ਸਾਬਿਤ ਹੋਈ ਤਾਂ ਉਹ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦੇਣਗੇ।

ਰੈਲੀ ਦੌਰਾਨ ਰਿਟਾਇਰੀ ਐਸੋਸੀਏਸ਼ਨ ਪ੍ਰਧਾਨ ਸ. ਅਮਰ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਗੁਰਮੇਲ ਸਿੰਘ ਮੌਜੇਵਾਲ ਵੱਲੋਂ ਵੀ ਮੁਅੱਤਲੀ ਦੇ ਹੁਕਮਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਬੋਰਡ ਦਫਤਰ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਨੀਲੇ ਗਰੁੱਪ (ਵਿਰੋਧੀ ਧਿਰ) ਦੇ ਆਗੂਆਂ ਵੱਲੋਂ ਮੁਅੱਤਲ ਕੀਤੇ ਮੁਲਾਜ਼ਮਾਂ ਦੇ ਨਾਲ ਖੜ੍ਹਨ ਦੀ ਬਜਾਏ, ਰੈਲੀ ਦਾ ਬਾਈਕਾਟ ਕਰਕੇ ਬੋਰਡ ਮੈਨੇਜਮੈਂਟ ਦੇ ਪਿੱਠੂ ਹੋਣ ਦਾ ਸਬੂਤ ਦਿੱਤਾ ਹੈ, ਜਿਸ ਨਾਲ ਮੁਲਾਜ਼ਮ ਵਰਗ ਨੂੰ ਵੱਡੀ ਢਾਅ ਲੱਗੀ ਹੈ।

ਇਸ ਰੋਸ ਰੈਲੀ ਦਾ ਸਮਰਥਨ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਇਰੀ ਐਸੋਸੀਏਸ਼ਨ, ਪੀ.ਐਸ.ਐਮ.ਐਸ.ਯੂ. ਦੇ ਪ੍ਰਧਾਨ ਅਮਰੀਕ ਸਿੰਘ ਸੰਧੂ, ਜਨਰਲ ਸਕੱਤਰ ਪਿੱਪਲ ਸਿੰਘ ਸਿੱਧੂ, ਪੰਜਾਬ ਸਿਵਲ ਸਕੱਤਰੇਤ ਕਰਮਚਾਰੀ ਯੂਨੀਅਨ, ਪੰਜਾਬ ਸੁਬਾਰਡੀਨੇਟ ਸਰਵਿਸ ਫ਼ੈੱਡਰੇਸ਼ਨ ਵੱਲੋਂ ਗੁਰਵਿੰਦਰ ਸਿੰਘ ਚੰਡੀਗੜ੍ਹ, ਪੈਨਸ਼ਨਰ ਵੈੱਲਫ਼ੇਅਰ ਦੇ ਪ੍ਰਧਾਨ ਕਰਮ ਸਿੰਘ ਧਨੋਆ ਤੇ ਜਨਰਲ ਸਕੱਤਰ ਜਗਦੀਸ਼ ਸਿੰਘ, ਗੌਰਮਿੰਟ ਟੀਰਰਜ਼ ਯੂਨੀਅਨ ਤੋਂ ਮਨਪ੍ਰੀਤ ਸਿੰਘ ਗੋਸਲਾਂ, ਨਗਰ ਨਿਗਮ ਮੁਹਾਲੀ ਤੋਂ ਅਜਮੇਰ ਸਿੰਘ ਲੌਂਗੀਆ ਅਤੇ ਸੰਤੋਖ਼ ਸਿੰਘ, ਬਾਗਵਾਨੀ ਵਿਭਾਗ ਤੋਂ ਸੁਰੇਸ਼ ਕੁਮਾਰ ਬਾਬਾ ਪੰਜਾਬ ਲਘੂ ਉਦਯੋਗ ਤੋਂ ਤੇਜਿੰਦਰ ਸਿੰਘ, ਜਲ ਸਰੋਤ ਵਿਭਾਗ ਤੋਂ ਜਗਜੀਵਨ ਸਿੰਘ, ਪੀ.ਐਸ.ਐਸ.ਐਫ਼-1680 ਤੋਂ ਪ੍ਰੇਮ ਚੰਦ ਅਤੇ ਕਰਤਾਰ ਸਿੰਘ ਪਾਲ ਉਚੇਚੇ ਤੌਰ ਤੇ ਪਹੁੰਚੇ।

ਇਸ ਮੌਕੇ ਪਰਮਜੀਤ ਸਿੰਘ ਬੈਨੀਪਾਲ, ਗੁਰਚਰਨ ਸਿੰਘ ਤਰਮਾਲਾ, ਹਰਮਨਦੀਪ ਬੋਪਾਰਾਏ, ਮੈਡਮ ਸੀਮਾ ਸੂਦ, ਰਾਜੀਵ ਕੁਮਾਰ (ਲੈਕਚਰਾਰ), ਰਾਕੇਸ਼ ਕੁਮਾਰ (ਲੈਕਚਰਾਰ), ਜੋਗਿੰਦਰ ਸਿੰਘ, ਵੀਰਪਾਲ ਸਿੰਘ, ਬੱਬਲਜੀਤ ਸਿੰਘ, ਮਲਕੀਤ ਸਿੰਘ ਗੱਗੜ, ਮਨਜੀਤ ਸਿੰਘ, ਗੁਰਜੀਤ ਸਿੰਘ ਬੀਦੋਵਾਲੀ, ਲਖਵਿੰਦਰ ਸਿੰਘ ਘੜੂੰਆਂ, ਮਨਜਿੰਦਰ ਸਿੰਘ ਹੁਲਕਾ, ਜਸਪਾਲ ਸਿੰਘ ਅਤੇ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *