
ਚੰਡੀਗੜ੍ਹ, 9 ਜੁਲਾਈ, ਪੰਜਾਬੀ ਦੁਨੀਆ ਬਿਊਰੋ :
ਆਮ ਆਦਮੀ ਪਾਰਟੀ ਦਾ ਚੰਡੀਗੜ੍ਹ ਵਿੱਚ ਮੁੱਢ ਵਿੱਢਣ ਵਾਲੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਅੱਜ ਪੀਜੀਆਈ ਵਿੱਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਚੰਡੀਗੜ੍ਹ ਨਗਰ ਨਿਗਮ ਦੇ ਸਾਬਕਾ ਮੇਅਰ ਵੀ ਰਹਿ ਚੁੱਕੇ ਹਨ।
ਦੱਸਣਯੋਗ ਹੈ ਕਿ ਸ੍ਰੀ ਪ੍ਰਦੀਪ ਛਾਬੜਾ ਪਿਛਲੇ 2 ਸਾਲਾਂ ਤੋਂ ਗੰਭੀਰ ਬਿਮਾਰੀ ਤੋਂ ਪੀੜਤ ਸਨ ਅਤੇ ਅੱਜ ਉਹਨਾਂ ਦੀ ਪੀਜੀਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਲੋਕ ਸਭਾ ਚੋਣਾਂ ਦੌਰਾਨ ਉਹਨਂ ਨੇ ਚੰਡੀਗੜ੍ਹ ਸੀਟ ‘ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਬਣਾਉਣ ‘ਚ ਅਹਿਮ ਭੂਮਿਕਾ ਨਿਭਾਈ ਸੀ।
ਪ੍ਰਦੀਪ ਛਾਬੜਾ ਚੰਡੀਗੜ੍ਹ ਦੇ ਸਾਬਕਾ ਮੇਅਰ ਹੋਣ ਦੇ ਨਾਲ-ਨਾਲ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਪੰਜਾਬ ਹੈਵੀ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਮੌਜੂਦਾ ਚੇਅਰਮੈਨ ਸਨ। ਉਹ 1990 ਤੋਂ ਰਾਜਨੀਤੀ ਵਿੱਚ ਸਰਗਰਮ ਸਨ। ਪ੍ਰਦੀਪ ਛਾਬੜਾ ਸੈਕਟਰ 22 ਅਤੇ ਸੈਕਟਰ 16 ਦੇ ਕੌਂਸਲਰ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ ਆਪਣਾ ਸਿਆਸੀ ਸਫ਼ਰ ਕਾਂਗਰਸ ਤੋਂ ਸ਼ੁਰੂ ਕੀਤਾ ਸੀ ਅਤੇ ਇਸ ਸਮੇਂ ਉਹ ਆਮ ਆਦਮੀ ਪਾਰਟੀ ਦੇ ਆਗੂ ਸਨ। ਪ੍ਰਦੀਪ ਛਾਬੜਾ ਦੀਆਂ ਦੋ ਬੇਟੀਆਂ ਵੀ ਹਨ।