ਆਂਧਰਾ ਪ੍ਰਦੇਸ਼ ‘ਚ 13 ਮਈ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ‘ਚ 19 ਅਪ੍ਰੈਲ, ਉੜੀਸਾ ‘ਚ ਚਾਰ ਪੜਾਵਾਂ 7, 13, 25 ਮਈ ਅਤੇ 1 ਜੂਨ ਨੂੰ ਪੈਣਗੀਆਂ ਵੋਟਾਂ

ਨਵੀਂ ਦਿੱਲੀ, 16 ਮਾਰਚ, ਪੰਜਾਬੀ ਦੁਨੀਆ ਬਿਊਰੋ :
ਭਾਰਤੀ ਚੋਣ ਕਮਿਸ਼ਨ ਨੇ ਅੱਜ ਲੋਕ ਸਭਾ ਚੋਣਾਂ ਦੇ ਨਾਲ-ਨਾਲ ਚਾਰ ਰਾਜਾਂ ਆਂਧਰਾ ਪ੍ਰਦੇਸ਼, ਉੜੀਸਾ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿੱਚ 16 ਮਾਰਚ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਆਂਧਰਾ ਪ੍ਰਦੇਸ਼ ਵਿੱਚ 13 ਮਈ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿੱਚ ਵੀ 19 ਅਪ੍ਰੈਲ ਨੂੰ ਇੱਕੋ ਪੜਾਅ ਵਿੱਚ ਵੋਟਿੰਗ ਹੋਵੇਗੀ। ਉੜੀਸਾ ਵਿੱਚ ਚਾਰ ਪੜਾਵਾਂ ਵਿੱਚ 7, 13, 25 ਮਈ ਅਤੇ 1 ਜੂਨ ਨੂੰ ਵੋਟਾਂ ਪੈਣਗੀਆਂ।
ਇਸੇ ਤਰ੍ਹਾਂ ਗੁਜਰਾਤ ਦੀਆਂ 5, ਯੂਪੀ ਦੀਆਂ 4, ਹਰਿਆਣਾ, ਬਿਹਾਰ, ਝਾਰਖੰਡ, ਮਹਾਰਾਸ਼ਟਰ, ਤ੍ਰਿਪੁਰਾ, ਪੱਛਮੀ ਬੰਗਾਲ, ਤੇਲੰਗਾਨਾ, ਰਾਜਸਥਾਨ, ਕਰਨਾਟਕ ਅਤੇ ਤਾਮਿਲਨਾਡੂ ਦੀ 1-1 ਵਿਧਾਨ ਸਭਾ ਸੀਟ ‘ਤੇ ਉਪ ਚੋਣਾਂ ਹੋਣਗੀਆਂ। ਇੱਥੇ, ਉਸ ਖੇਤਰ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਨਾਲ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਵੋਟਿੰਗ ਹੋਵੇਗੀ। ਲੋਕ ਸਭਾ ਚੋਣਾਂ ਦੀ ਗਿਣਤੀ ਦੇ ਨਾਲ-ਨਾਲ 4 ਜੂਨ ਨੂੰ ਸਾਰੇ ਰਾਜਾਂ ਵਿੱਚ ਵੋਟਾਂ ਦੀ ਵੀ ਗਿਣਤੀ ਹੋਵੇਗੀ।