Breaking News
Smart Media Dashmesh Insurance Point

ਬੱਸ ਅਤੇ ਟੈਂਕਰ ਵਿਚਾਲੇ ਵਾਪਰੇ ਦਰਦਨਾਕ ਹਾਦਸੇ ‘ਚ 18 ਲੋਕਾਂ ਦੀ ਮੌਤ

ਲਖਨਊ, 10 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਯੂਪੀ ਦੇ ਉਨਾਓ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਬੱਸ ਅਤੇ ਇੱਕ ਟੈਂਕਰ ਵਿਚਕਾਰ ਹੋਈ ਜ਼ਬਰਦਸਤ ਟੱਕਰ ਦੌੋਰਾਨ 18 ਲੋਕਾਂ ਦੀ ਮੌਤ ਹੋ ਗਈ ਹੈ।

ਜਾਣਕਾਰੀ ਮੁਤਾਬਕ ਲਖਨਊ-ਆਗਰਾ ਐਕਸਪ੍ਰੈੱਸਵੇਅ ‘ਤੇ ਬਿਹਾਰ ਦੇ ਸ਼ਿਵਗੜ੍ਹ ਤੋਂ ਦਿੱਲੀ ਜਾ ਰਹੀ ਇਕ ਸਲੀਪਰ ਬੱਸ ਬੇਹਟਾ ਮੁਜਾਵਰ ਥਾਣਾ ਖੇਤਰ ‘ਚ ਇਕ ਦੁੱਧ ਦੇ ਟੈਂਕਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਅਤੇ ਟੈਂਕਰ ਦੋਵਾਂ ਦੇ ਹੀ ਪਰਖੱਚੇ ਉਡ ਗਏ। ਇਸ ਹਾਦਸੇ ਵਿੱਚ ਦੋ ਔਰਤਾਂ ਅਤੇ ਇੱਕ ਬੱਚੇ ਸਮੇਤ 18 ਲੋਕਾਂ ਦੀ ਮੌਤ ਹੋ ਗਈ ਜਦਕਿ ਕਰੀਬ 20 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਕਾਰਜਾਂ ‘ਚ ਜੁਟੀ ਹੋਈ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।

ਚਸ਼ਮਦੀਦਾਂ ਨੇ ਦੱਸਿਆ ਕਿ ਸਲੀਪਰ ਬੱਸ ਕੰਟਰੋਲ ਗੁਆ ਬੈਠੀ ਅਤੇ ਟੈਂਕਰ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ।

Leave a Reply

Your email address will not be published. Required fields are marked *