Breaking News
Dashmesh GS Electricals Verka Smart Media Insurance Point Tav Prasad

ਸੂਬਾ ਸਰਕਾਰ ਨੇ 7 ਸਕੂਲਾਂ ਦੇ ਨਾਂ ਬਦਲੇ, ਹੁਕਮ ਜਾਰੀ

ਚੰਡੀਗੜ੍ਹ, 14 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਰਕਾਰੀ ਸਕੂਲ ਸਿੱਖਿਆ ਬੋਰਡ ਵਿਭਾਗ ਨੇ 7 ਸਰਕਾਰੀ ਸਕੂਲਾਂ ਦੇ ਨਾਂ ‘ਆਜ਼ਾਦੀ ਘੁਲਾਟੀਆਂ’ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖਣ ਦਾ ਫੈਸਲਾ ਕੀਤਾ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਛੰਨਾ ਗੁਲਾਬ ਸਿੰਘ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਂ ਬਦਲ ਕੇ ਦਰਬਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਜੁਮਲਾ ਮਲਕਾਂ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਂ ਬਦਲ ਕੇ ਲਾਭ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖ ਦਿੱਤਾ ਗਿਆ ਹੈ।

ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਵੱਦੀ ਕਲਾਂ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦਾ ਨਾਂ ਬਦਲ ਕੇ ਬੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੱਖ ਦਿੱਤਾ ਗਿਆ ਹੈ ਅਤੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਝੋਰੜਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਂ ਬਦਲ ਕੇ ਸ਼ਹੀਦ ਏ.ਐਸ.ਆਈ ਗੁਰਮੁੱਖ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।

ਇਸੇ ਤਰ੍ਹਾਂ ਬਠਿੰਡਾ ਜ਼ਿਲ੍ਹੇ ਦੇ ਬੁਢਲਾਡਾ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦਾ ਨਾਂ ਬਦਲ ਕੇ ਸ਼ਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਬਰ੍ਹੇ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਬਦਲ ਕੇ ਸੇਵਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ।

Leave a Reply

Your email address will not be published. Required fields are marked *