
ਰਾਜਿੰਦਰ ਸਿੰਘ ਬਡਹੇੜੀ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 14 ਜੁਲਾਈ, ਪੰਜਾਬੀ ਦੁਨੀਆ ਬਿਊਰੋ:
ਕਾਂਗਰਸ ਪਾਰਟੀ ਦੇ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਨ੍ਹਾਂ ਦੀ ਮੌਤ ਕਾਰਨ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।
ਇਸ ਦੌਰਾਨ ਆਲ ਇੰਡੀਆ ਜੱਟ ਮਹਾਂ ਸਭਾ, ਕੇਂਦਰੀ ਸ਼ਾਸ਼ਤ ਪ੍ਰਦੇਸ਼, ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਆਲ ਇੰਡੀਆ ਜੱਟ ਮਹਾਂ ਸਭਾ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਸਤਵਿੰਦਰ ਸ਼ਿੰਘ ਜ਼ੈਲਦਾਰ “ਲਾਲਾ ਚੈੜੀਆਂ” ਦੇ ਅਚਾਨਕ ਵਿਛੋੜੇ ”ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਹਨਾਂ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਪ੍ਰਮਾਤਮਾ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਤੇ ਪਿੱਛੇ ਪਰਿਵਾਰ, ਰਿਸ਼ਤੇਦਾਰਾਂ ਨੂੰ ਤੇ ਯਾਰਾਂ ਦੋਸਤਾਂ ਨੂੰ ਭਾਣਾ ਮੰਨਣ ਦੀ ਤਾਕਤ ਬਖਸ਼ੇ l