Breaking News
Smart Media Dashmesh Mohali Walk Smart Media Insurance Point Hardev Singh Ubha

ਚੇਅਰਮੈਨ ਮੰਡੀ ਬੋਰਡ ਵੱਲੋਂ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਸੰਭਾਲ ਕਰਨ ਦੀ ਅਪੀਲ

ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਤਹਿਤ ਅਨਾਜ ਮੰਡੀ ਪਟਿਆਲਾ ਵਿੱਖੇ ਲਗਾਏ ਬੂਟੇ

ਮੋਹਾਲੀ, 15 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਅਨਾਜ ਮੰਡੀ ਪਟਿਆਲਾ ਵਿੱਚ ਬੂਟੇ ਲਗਾਏ ਗਏ। ਜਿਨ੍ਹਾਂ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਉੱਥੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੌਂਪੀ ਗਈ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਦੌਰਾਨ ਆਮ ਲੋਕਾਂ ਨੂੰ ਵਾਤਾਵਰਨ ਦੇ ਮਹਤੱਤਾ ਬਾਰੇ ਦੱਸਿਆ ਗਿਆ ਅਤੇ ਬੂਟੇ ਵੀ ਵੰਡੇ ਗਏ। ਇਸ ਤੋਂ ਬਾਅਦ ਮੰਡੀ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹੋਇਆਂ ਕਰੀਬ 60 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਦਿਨੋਂ ਦਿਨ ਵੱਧ ਰਹੀ ਤਪਸ਼ ਨੇ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਇਸ ਲਈ ਸਾਰਿਆਂ ਨੂੰ ਬੂਟੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। ਚੇਅਰਮੈਨ ਬਰਸਟ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਾਰੇ ਪੰਜਾਬ ਵਿੱਚ ਬੂਟੇ ਲਗਾਏ ਜਾ ਰਹੇ ਹਨ। ਅਜੋਕੇ ਸਮੇਂ ਵਿੱਚ ਪੌਦਿਆਂ ਦੀ ਸਾਂਭ-ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। 

ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ ਸਾਲ 2023-24 ਦੌਰਾਨ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ ਅਧਿਕਾਰੀਆਂ, ਕਰਮਚਾਰੀਆਂ, ਆੜ੍ਹਤੀ ਐਸੋਸੀਏਸ਼ਨਾਂ, ਐਨ.ਜੀ.ਓਜ਼ ਦੇ ਸਹਿਯੋਗ ਨਾਲ ਕਰੀਬ 33 ਹਜਾਰ ਫਲਦਾਰ, ਛਾਂ ਵਾਲੇ ਅਤੇ ਮੈਡੀਸਨ ਦੇ ਪੌਦੇ ਲਗਾਏ ਗਏ ਸਨ ਅਤੇ ਇਸ ਸੀਜਨ ਵਿੱਚ 35 ਹਜਾਰ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਨੁੱਖ, ਪਸ਼ੂ, ਪੰਛੀਆਂ ਦੀ ਜਿੰਦਗੀ ਵਿੱਚ ਰੁੱਖਾਂ ਦਾ ਬੜਾ ਮਹੱਤਤ ਹੈ। ਇਸ ਲਈ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ।

ਇਸ ਮੌਕੇ ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਜਸਪਾਲ ਸਿੰਘ ਬੁੱਟਰ ਨਿਗਰਾਨ ਇੰਜੀਨਿਅਰ, ਸ. ਅਜੇਪਾਲ ਸਿੰਘ ਬਰਾੜ ਜਿਲ੍ਹਾ ਮੰਡੀ ਅਫਸਰ ਪਟਿਆਲਾ, ਸ. ਮਨਦੀਪ ਸਿੰਘ ਜਿਲ੍ਹਾ ਮੰਡੀ ਅਫਸਰ ਮੁੱਖ ਦਫ਼ਤਰ, ਸ. ਅਮ੍ਰਿਤਪਾਲ ਸਿੰਘ ਕਾਰਜਕਾਰੀ ਇੰਜੀਨਿਅਰ ਪਟਿਆਲਾ, ਪ੍ਰਭਲੀਨ ਸਿੰਘ ਡੀ.ਡੀ.ਐਮ.ਓ. ਪਟਿਆਲਾ, ਬਲਵਿੰਦਰ ਸਿੰਘ ਸੈਣੀ, ਸਤਵਿੰਦਰ ਸੈਣੀ ਪ੍ਰਧਾਨ ਆੜ੍ਹਤੀ ਐਸੋਸਿਏਸ਼ਨ ਪਟਿਆਲਾ, ਨਰੇਸ਼ ਭੋਲਾ, ਸੁਰੇਸ਼ ਕੁਮਾਰ ਡਕਾਲਾ, ਸੰਜੀਵਨ ਕੁਮਾਰ ਸਮੇਤ ਸਮੂਹ ਅਧਿਕਾਰੀ, ਕਰਮਚਾਰੀ ਅਤੇ ਆੜਤ੍ਹੀ ਮੌਜੂਦ ਸਨ।

Leave a Reply

Your email address will not be published. Required fields are marked *