Breaking News
Smart Media Dashmesh Insurance Point

‘ਪਹਿਰੇਦਾਰ’ ਦੇ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 18 ਜੁਲਾਈ, ਪੰਜਾਬੀ ਦੁਨੀਆ ਬਿਊਰੋ :  

ਉੱਘੇ ਪੱਤਰਕਾਰ, ਕੌਮ ਦੇ ਹੀਰੇ, ਪੰਜਾਬੀਅਤ ਦੇ ਰਖਵਾਲੇ ਅਤੇ ਰੋਜ਼ਾਨਾ ਪਹਿਰੇਦਾਰ ਅਖ਼ਬਾਰ ਦੇ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੀ ਬੇਵਕਤੀ ਮੌਤ ‘ਤੇ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ (RWA-40A), ਸੈਕਟਰ 40ਏ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਇਲਾਕਾ ਕੌਂਸਲਰ ਮੈਡਮ ਗੁਰਬਖ਼ਸ਼ ਰਾਵਤ, ਬਰਿੰਦਰ ਰਾਵਤ, ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਦਲਵਿੰਦਰ ਸਿੰਘ ਸੈਣੀ, ਪ੍ਰਧਾਨ ਹਰਵਿੰਦਰ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ, ਮੀਤ ਪ੍ਰਧਾਨ ਰਾਕੇਸ਼ ਗੋਇਲ, ਮੁੱਖ ਸਲਾਹਕਾਰ ਅਸ਼ੋਕ ਗਰਗ, ਕਾਨੂੰਨੀ ਸਲਾਹਕਾਰ ਬਲਰਾਮ ਸਿੰਘ ਐਡਵੋਕੇਟ, ਜਸਪਾਲ ਸਿੰਘ ਸਿਦਾਨਾ, ਰਾਕੇਸ਼ ਬਰੌਟੀਆ ਆਦਿ ਨੇ ਕਿਹਾ ਕਿ ਪੰਜਾਬ ਦੀ ਬੁਲੰਦ ਅਵਾਜ਼ ਦਾ ਅੱਜ ਸਦਾ ਲਈ ਅਲਵਿਦਾ ਕਹਿ ਜਾਣ ਨਾਲ ਸਿੱਖ ਕੌਮ ਅਤੇ ਪੰਜਾਬੀਅਤ ਨੂੰ ਨਾ ਪੂਰਾ ਹੋਣ ਵਾਲ਼ਾ ਘਾਟਾ ਪਿਆ ਹੈ।

ਜ਼ਿਕਰਯੋਗ ਹੈ ਕਿ ਸ. ਹੇਰਾਂ ਨੇ ਪੱਤਰਕਾਰੀ ਦੇ ਖੇਤਰ ਆਪਣੀ ਬੇਬਾਕੀ ਨਾਲ ਆਵਾਜ਼ ਬੁਲੰਦ ਕਰਦਿਆਂ ਮਾਂ ਬੋਲੀ ਪੰਜਾਬੀ ਅਤੇ ਸਿੱਖ ਸਿਆਸਤ ਦੇ ਅਹਿਮ ਮੁੱਦਿਆਂ ਨੂੰ ਪੂਰੀ ਸ਼ਿੱਦਤ ਨਾਲ ਘਰ ਘਰ ਤੱਕ ਪਹੁੰਚਾਇਆ। ਸਾਫ ਸੁਥਰੀ ਪੱਤਰਕਾਰੀ ਅਤੇ ਨਿਡਰਤਾ ਨਾਲ ਲਿਖਣ ਵਾਲੇ ਇਸ ਮਹਾਨ ਪੱਤਰਕਾਰ ਦੇ ਚਲੇ ਜਾਣ ਨਾਲ ਪੱਤਰਕਾਰ ਭਾਈਚਾਰੇ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਸ. ਜਸਪਾਲ ਸਿੰਘ ਹੇਰਾਂ ਵੱਲੋਂ ਸਿੱਖ ਕੌਮ ਅਤੇ ਮਾਂ ਬੋਲੀ ਦੀ ਸੇਵਾ ਕਰਕੇ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। 

ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਅਖ਼ੀਰ ਵਿਚ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਇਸ ਨੇਕ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਅਤੇ ਪੰਜਾਬੀ ਪ੍ਰੇਮੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। 

Leave a Reply

Your email address will not be published. Required fields are marked *