Breaking News
Dashmesh GS Electricals Verka Smart Media Insurance Point Tav Prasad

ਭਿਆਨਕ ਸੜਕ ਹਾਦਸੇ ‘ਚ 3 ਨੌਜਵਾਨਾਂ ਦੀ ਮੌਤ

ਕਪੂਰਥਲਾ, 20 ਮਾਰਚ, ਪੰਜਾਬੀ ਦੁਨੀਆ ਬਿਊਰੋ :
ਅੱਜ ਸਵੇਰੇ ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਬਾਈਕ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਤੋਂ ਫਗਵਾੜਾ ਵੱਲ ਜਾ ਰਹੇ ਤਿੰਨ ਨੌਜਵਾਨ ਦੋਸਤਾਂ ਦੀ ਬਾਈਕ ਇਕ ਜੇਸੀਬੀ ਨਾਲ ਟਕਰਾ ਗਈ, ਜਿਸ ਵਿਚ ਤਿੰਨਾਂ ਦੀ ਹੀ ਮੌਤ ਹੋ ਗਈ।

ਮ੍ਰਿਤਕ ਨੌਜਵਾਨਾਂ ਦੀ ਪਛਾਣ ਰੋਹਿਤ ਕੁਮਾਰ, ਅਸ਼ੀਸ਼ ਕੁਮਾਰ ਅਤੇ ਮਨੋਜ ਕੁਮਾਰ ਵਾਸੀ ਗੋਬਿੰਦਪੁਰ ਵਜੋਂ ਹੋਈ ਹੈ। ਪੁਲੀਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਭੇਜ ਦਿੱਤਾ ਹੈ। ਇਸ ਘਟਨਾ ਦੀ ਜਾਣਕਾਰੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਤਿੰਨੇ ਦੋਸਤ ਬਾਈਕ ‘ਤੇ ਫਗਵਾੜਾ ਵੱਲ ਜਾ ਰਹੇ ਸਨ ਕਿ ਪਿੰਡ ਜਗਜੀਤਪੁਰ ਨੇੜੇ ਉਨ੍ਹਾਂ ਦੀ ਬਾਈਕ ਦੀ ਜੇਸੀਬੀ ਨਾਲ ਟੱਕਰ ਹੋ ਗਈ। ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਵੀ ਮੌਤ ਹੋ ਗਈ।

Leave a Reply

Your email address will not be published. Required fields are marked *