
ਅੰਮ੍ਰਿਤਸਰ, 3 ਅਗਸਤ, ਪੰਜਾਬੀ ਦੁਨੀਆ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿੱਚ ਦੋ ਮੁਲਾਜ਼ਮਾਂ ਵਿਚਾਲੇ ਹੋਈ ਆਪਸੀ ਝੜਪ ਦੌਰਾਨ ਇਕ ਦੀ ਮੌਤ ਹੋ ਗਈ ਹੈ। ਐਸਜੀਪੀਸੀ ਮੁਲਾਜ਼ਮਾਂ ਨੇ ਇਕ ਦੂਜੇ ਉਤੇ ਤਲਵਾਰ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਇਕ ਮੁਲਾਜ਼ਮ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਮੁਲਾਜ਼ਮ ਸੁਖਬੀਰ ਸਿੰਘ ਨੇ ਅਕਾਊਂਟ ਬ੍ਰਾਂਚ ਦੇ ਸੇਵਾਦਾਰ ਦਰਬਾਰਾ ਸਿੰਘ ਉਤੇ ਹਮਲਾ ਕਰ ਦਿੱਤਾ, ਜਿਸ ਵਿੱਚ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਖਾਣਾ ਖਾਂਦੇ ਸਮੇਂ ਦੋਵਾਂ ਮੁਲਾਜ਼ਮਾਂ ਵਿੱਚ ਆਪਸੀ ਲੜਾਈ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦਾ ਕੋਈ ਆਪਸੀ ਪੁਰਾਣੀ ਰੰਜਿਸ਼ ਸੀ, ਜੋ ਅੱਜ ਖੂਨੀ ਰੂਪ ਧਾਰਨ ਕਰ ਗਈ। ਇਸ ਤੋਂ ਬਾਅਦ ਐਸਜੀਪੀਸੀ ਵੱਲੋਂ ਸੁਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।