Breaking News
Smart Media Dashmesh Mohali Walk Smart Media Insurance Point Hardev Singh Ubha

ਕੇਂਦਰ ਨੇ CM ਮਾਨ ਨੂੰ ਨਹੀਂ ਦਿੱਤੀ ਪੈਰਿਸ ਓਲੰਪਿਕ ਲਈ ਜਾਣ ਦੀ ਮਨਜ਼ੂਰੀ

ਪ੍ਰਧਾਨ ਮੰਤਰੀ ਨਹੀਂ ਚਾਹੁੰਦੇ ਕਿ ਕੋਈ ਹੋਰ ਵਿਦੇਸ਼ ਵਿੱਚ ਦੇਸ਼ ਦੀ ਅਗਵਾਈ ਕਰਦਾ ਨਜ਼ਰ ਆਵੇ : ਭਗਵੰਤ ਮਾਨ

ਚੰਡੀਗੜ੍ਹ, 3 ਅਗਸਤ, ਪੰਜਾਬੀ ਦੁਨੀਆ ਬਿਊਰੋ :

ਕੇਂਦਰ ਸਰਕਾਰ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨੂੰ ਪੈਰਿਸ ਓਲੰਪਿਕ 2024 ਲਈ ਫਰਾਂਸ ਦੌਰੇ ‘ਤੇ ਜਾਣ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਦਲੀਲ ਦਿੱਤੀ ਹੈ ਕਿ ਮੁੱਖ ਮੰਤਰੀ ਦਫ਼ਤਰ ਤੋਂ ਅਰਜ਼ੀ ਦੇਰੀ ਨਾਲ ਦਿੱਤੀ ਗਈ ਸੀ।

ਦੱਸਣਯੋਗ ਹੈ ਕਿ ਭਗਵੰਤ ਮਾਨ 3 ਤੋਂ 9 ਅਗਸਤ ਤੱਕ ਭਾਰਤੀ ਹਾਕੀ ਟੀਮ ਦਾ ਮੈਚ ਦੇਖਣ ਅਤੇ ਟੀਮ ਦੀ ਹੌਂਸਲਾ ਅਫਜਾਈ ਕਰਨ ਲਈ ਪੈਰਿਸ ਜਾਣਾ ਚਾਹੁੰਦੇ ਸਨ। ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅਤੇ ਕੁਝ ਸੁਰੱਖਿਆ ਅਧਿਕਾਰੀਆਂ ਨੇ ਵੀ ਮੁੱਖ ਮੰਤਰੀ ਦੇ ਨਾਲ ਜਾਣਾ ਸੀ। ਇਸ ‘ਤੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਲੇਟ ਅਪਲਾਈ ਕਰਨ ਦੀ ਗੱਲ ਝੂਠੀ ਹੈ। ਪਹਿਲੇ ਹਾਕੀ ਮੈਚ ਤੋਂ ਬਾਅਦ ਹੀ ਉਨ੍ਹਾਂ ਨੇ ਪੈਰਿਸ ਜਾਣ ਦਾ ਫੈਸਲਾ ਕੀਤਾ।

ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਦੋਸ਼ ਲਾਇਆ ਕਿ ਉਹ ਇਕੱਲੇ ਹੀ ਵਿਦੇਸ਼ ਜਾਣਾ ਚਾਹੁੰਦੇ ਹਨ। ਉਹ ਨਹੀਂ ਚਾਹੁੰਦੇ ਕਿ ਕੋਈ ਹੋਰ ਦੇਸ਼ ਦੀ ਅਗਵਾਈ ਕਰਦਾ ਨਜ਼ਰ ਆਵੇ। ਇਹੀ ਕਾਰਨ ਹੈ ਕਿ ਉਨ੍ਹਾਂ ਦੇ ਪੈਰਿਸ ਦੌਰੇ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ।

Leave a Reply

Your email address will not be published. Required fields are marked *